30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੰਜਾਬ 'ਚ ਕਾਨੰੂਨ ਵਿਵਸਥਾ ਬੇਕਾਬੂ, ਲੋਕ ਅਸੁਰੱਖਿਅਤ-ਰਜਨੀਸ਼ ਧੀਮਾਨ, ਡਾ. ਸਤੀਸ਼ <br/>

ਅਜੀਤ ਡੈਸਕ 22-11-2025
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਜਨੀਸ਼ ਧੀਮਾਨ ਤੇ ਪੈੱ੍ਰਸ ਸਕੱਤਰ ਡਾ. ਸਤੀਸ਼ ਕੁਮਾਰ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿਚ 'ਆਪ' ਸਰਕਾਰ ਆਉਣ ਤੋਂ ਬਾਅਦ ਲੁੱਟ ਖਸੁੱਟ ਤੇ ਕਤਲਾਂ ਦੀਆਂ ਘਟਨਾਵਾਂ ਵਧੀਆਂ ਹਨ, ਜਿਸ ਨਾਲ ਸੂਬੇ ਦੇ ਲੋਕ ਆਪਣੇ ਆਪ ਨੰੂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਫ਼ਿਰੋਜ਼ਪੁਰ ਵਿਖੇ ਆਰ.ਐਸ.ਐਸ. ਆਗੂ ਦੇ ਪੁੱਤਰ ਨਵੀਨ ਅਰੋੜਾ ਦੇ ਕਤਲ ਨੰੂ ਸਰਕਾਰ ਦੀ ਨਾਕਾਮੀ ਦੱਸਿਆ | ਉਕਤ ਆਗੂਆਂ ਨੇ ਕਿਹਾ ਕਿ ਲੋਕ 'ਆਪ' ਸਰਕਾਰ ਦੇ ਰਾਜ ਵਿਚ ਖ਼ੂਨ ਦੇ ਹੰਝੂ ਵਹਾਉਣ ਲਈ ਮਜਬੂਰ ਹਨ ਤੇ 2027 ਦੀ ਉਡੀਕ ਕਰ ਰਹੇ ਹਨ, ਜਦੋਂ ਉਹ 'ਆਪ' ਸਰਕਾਰ ਨੰੂ ਬਾਹਰ ਦਾ ਰਾਹ ਦਿਖਾਉਣਗੇ | ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਸੂਬੇ ਵਿਚ ਗੈਂਗਸਟਰਾਂ ਦਾ ਦਬਦਬਾ ਵੱਧ ਰਿਹਾ ਹੈ ਤੇ ਸਰਕਾਰ ਕਾਨੰੂਨ ਵਿਵਸਥਾ ਬਹਾਲ ਕਰਨ ਵਿਚ ਬਿਲਕੁਲ ਨਾਕਾਮ ਰਹੀ ਹੈ |

ਪਿਛਲੀ ਖ਼ਬਰ ਨਗਰ ਨਿਗਮ ਵਿੱਤ ਠੇਕਾ ਕਮੇਟੀ ਦੀ ਹੋਈ ਮੀਟਿੰਗ, 130 ਪ੍ਰਸਤਾਵ ਪਾਸ, 20 ਲੰਬਿਤ <br/> ਅਗਲੀ ਖ਼ਬਰ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਹਰਸ਼ਦੀਪ ਸਿੰਘ ਦੀ ਰਾਸ਼ਟਰੀ ਪੱਧਰ ਦੀ ਪ੍ਰਦਰਸ਼ਨੀ 'ਚ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।