30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰਨਾ ਹੀ ਮੁਢਲਾ ਫਰਜ਼-ਸੁਖਵਿੰਦਰ ਸਿੰਘ ਬਿੰਦਰਾ <br/>

ਅਜੀਤ ਡੈਸਕ 22-11-2025
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਨੇ ਕਿਹਾ ਹੈ ਕਿ ਸੂਬੇ ਨੂੰ ਨਸ਼ਾ ਮੁਕਤ ਕਰਨਾ ਸਭ ਦਾ ਮੁੱਢਲਾ ਫਰਜ਼ ਹੈ ਅਤੇ ਇਸ ਲਈ ਨੌਜਵਾਨਾਂ ਨੂੰ ਹੀ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਅੰਮਿ੍ਤਸਰ ਵਿਚ ਨਸ਼ਾ ਮੁਕਤ ਨੂੰ ਲੈ ਕੇ ਸੂਬਾ ਪਧਰੀ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ, ਰਾਜਪਾਲ ਗੁਲਾਬ ਚੰਦ ਕਟਾਰੀਆ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸਨ | ਇਸ ਵਿਚ ਦਸ ਹਜ਼ਾਰ ਤੋਂ ਜਿਆਦਾ ਵਿਦਿਆਰਥੀਆਂ ਨੇ ਸ਼ਾਮਿਲ ਹੋ ਕੇ ਇਸ ਮੁਹਿਮ ਵਿਚ ਸ਼ਾਮਿਲ ਹੋਣ ਦਾ ਪ੍ਰਣ ਲਿਆ ਸੀ | ਸਮਾਗਮ ਵਿਚ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ, ਬੀ.ਐੱਸ.ਐੱਫ. ਕਰਮਚਾਰੀਆਂ, ਸਵੈ-ਸਹਾਇਤਾ ਸਮੂਹਾਂ, ਅਧਿਆਤਮਕ ਸੰਗਠਨਾਂ, ਯੁਵਾ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਸਮੇਤ ਭਾਰੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ | ਬਿੰਦਰਾ ਨੇ ਕਿਹਾ ਕਿ ਭਾਰਤ ਨੂੰ ਜਲਦੀ ਹੀ ਨਸ਼ਾ ਮੁਕਤ ਬਣਾਇਆ ਜਾਵੇਗਾ ਅਤੇ ਪ੍ਰੋਗਰਾਮ 'ਚ ਸ਼ਾਮਿਲ ਹੋਣ ਵਾਲੇ ਹਰੇਕ ਨਾਗਰਿਕ, ਵਿੱਦਿਅਕ ਸੰਸਥਾਵਾਂ ਅਤੇ ਅਧਿਆਤਮਕ ਸੰਗਠਨਾਂ ਜਿਹਨਾਂ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ, ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਸੁਖਵਿੰਦਰ ਬਿੰਦਰਾ ਦੇ ਨਾਲ ਐੱਨ.ਐੱਮ.ਬੀ.ਏ. ਪੰਜਾਬ ਦੀ ਟੀਮ ਦੇ ਮੈਂਬਰ ਮਨੋਹਰ ਸਿੰਘ ਰੰਧਾਵਾ, ਅਮਨਦੀਪ ਸਿੰਘ ਹਰੀਪੁਰ, ਸਤਿੰਦਰ ਪਾਲ ਹੈਰੀ ਆਹਲੂਵਾਲੀਆ, ਪੁਸ਼ਪਿੰਦਰ ਗੁਰੁ, ਐਡਵੋਕੇਟ ਰਾਹੁਲ, ਡਾ. ਹਰਪ੍ਰੀਤ ਗਰੇਵਾਲ, ਹਰਕੀਰਤ ਸਿੰਘ ਅਰੋੜਾ, ਗੁਰਜੀਤ ਸਿੰਘ ਸੰਧੂ, ਦੀਪਕ ਰਾਜਪੂਤ, ਡਾ. ਰਮਨਦੀਪ ਸਿੰਘ, ਪ੍ਰਵੇਸ਼ ਸ਼ਰਮਾ, ਮੁਨੀਸ਼ ਕੁਮਾਰ, ਗੁਰਜੀਤ ਸਿੰਘ, ਮਨਦੀਪ ਕੁਮਾਰ, ਨਿਤਿਨ ਗਰਗ, ਸੋਨੀਆ ਚੌਹਾਨ, ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਅਤੇ ਹੋਰ ਵੀ ਵਲੰਟੀਅਰ ਸਾਥੀ ਹਾਜ਼ਰ ਸਨ |

ਪਿਛਲੀ ਖ਼ਬਰ ਕਲਯੁਗੀ ਪਿਓ ਨੇ 13 ਸਾਲਾ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।