21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਕਾਬੂ

ਅਜੀਤ ਡੈਸਕ 23-11-2025
ਲੁਧਿਆਣਾ, 22 ਨਵੰਬਰ (ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਸਰਗਨੇ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 5 ਮੋਬਾਈਲ ਬਰਾਮਦ ਕੀਤੇ ਹਨ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਕਸ਼ੇ ਲਾਲ ਵਾਸੀ ਚੇਤ ਸਿੰਘ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 5 ਮੋਬਾਈਲ ਬਰਾਮਦ ਕੀਤੇ ਹਨ, ਜੋ ਕਿ ਉਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਖੋਹ ਕੀਤੇ ਸਨ | ਇਸ ਤੋਂ ਇਲਾਵਾ ਪੁਲਿਸ ਨੇ ਇਕ ਮੋਟਰਸਾਈਕਲ ਵੀ ਉਸ ਦੇ ਕਬਜ਼ੇ ਵਿਚੋਂ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਬੀਤੀ ਰਾਤ ਸ਼ੇਰਪੁਰ ਚੌਕ ਨੇੜੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਲਗਾਏ ਗਏ ਨਾਕੇ 'ਤੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਕਥਿਤ ਦੋਸ਼ੀ ਨੇ ਮੋਟਰਸਾਈਕਲ ਭਜਾ ਲਿਆ | ਪਿੱਛਾ ਕਰਨ 'ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਪਾਸੋਂ ਇਹ ਮੋਬਾਈਲ ਬਰਾਮਦ ਕੀਤੇ | ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਰਾਧੇ ਸ਼ਾਮ, ਕਾਰਪੋਰੇਸ਼ਨ ਤੇ ਚਾਂਦ ਕਾਲੋਨੀ ਦੇ ਨਿਵਾਸੀਆਂ ਨੇ ਸ਼ਰਾਬ ਦਾ ਠੇਕਾ ਖੋਲ੍ਹਣ ਨੰੂ ਲੈ ਕੇ ਕੀਤਾ ਰੋਸ ਪ੍ਰਦਰਸ਼... ਅਗਲੀ ਖ਼ਬਰ ਟਰੱਕ ਨੂੰ ਅੱਗ ਲੱਗਣ ਕਾਰਨ ਡਰਾਈਵਰ ਜ਼ਿੰਦਾ ਸੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।