21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨਾਜਾਇਜ਼ ਢੰਗ ਨਾਲ ਸ਼ਰਾਬ ਪਿਲਾਉਣ ਦੇ ਮਾਮਲੇ ਵਿਚ ਹੋਟਲ ਮਾਲਕ

ਅਜੀਤ ਡੈਸਕ 23-11-2025
ਅਤੇ ਮੈਨੇਜਰ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਸੁਖਮਨੀ ਮਾਰਕੀਟ ਸਾਊਥ ਸਿਟੀ ਸਥਿਤ ਦੀ ਲੋਫਟ ਰੈਸਟੋਰੈਂਟ ਦੇ ਮਾਲਕਾਂ ਵਲੋਂ ਨਾਜਾਇਜ਼ ਢੰਗ ਨਾਲ ਸ਼ਰਾਬ ਪਿਲਾਉਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਆਬਾਕਾਰੀ ਅਧਿਕਾਰੀ ਅਮਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਮਾਲਕ ਹਰਪਿੰਦਰ ਸਿੰਘ ਅਤੇ ਮੈਨੇਜਰ ਅਨੁਜ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੇ ਉਕਤ ਰੈਸਟੋਰੈਂਟ ਵਿਚ ਛਾਪਾਮਾਰੀ ਕੀਤੀ ਸੀ, ਜਿੱਥੇ ਕਿ ਉਕਤ ਕਥਿਤ ਦੋਸ਼ੀ ਵਲੋਂ ਨਾਜਾਇਜ਼ ਢੰਗ ਨਾਲ ਗ੍ਰਾਹਕਾਂ ਨੂੰ ਸ਼ਰਾਬ ਪਿਲਾਈ ਜਾ ਰਹੀ ਸੀ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਦਾ ਲਾਇਸੈਂਸ ਕੁੱਝ ਸਮਾਂ ਪਹਿਲਾਂ ਰੱਦ ਕਰ ਦਿੱਤਾ ਗਿਆ ਸੀ | ਅਧਿਕਾਰੀਆਂ ਵਲੋਂ ਮੌਕੇ 'ਤੇ ਕਾਰਵਾਈ ਕਰਕੇ ਭਾਰੀ ਮਾਤਰਾ ਵਿਚ ਸ਼ਰਾਬ ਵੀ ਬਰਾਮਦ ਕੀਤੀ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਪਿਛਲੀ ਖ਼ਬਰ ਕਾਰੋਬਾਰੀ ਤੋਂ 15 ਲੱਖ ਦੀ ਫਿਰੌਤੀ ਹਾਸਿਲ ਕਰਨ ਵਾਲੇ ਲੱਖਾ ਗਰੋਹ ਦੇ ਦੋ ਮੈਂਬਰ ਕਾਬੂ ਅਗਲੀ ਖ਼ਬਰ ਨਾਜਾਇਜ਼ ਢੰਗ ਨਾਲ ਕਾਲੋਨੀ ਬਣਾਉਣ ਦੇ ਮਾਮਲੇ ਵਿਚ ਕਾਲੋਨਾਈਜ਼ਰ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।