16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖੇ 19ਵਾਂ ਮਹਾਨ ਕੀਰਤਨ ਦਰਬਾਰ 6 ਨੂੰ <br/>

ਅਜੀਤ ਡੈਸਕ 04-12-2025
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਦਿਆਲਾ ਜੀ ਅਤੇ ਭਾਈ ਸਤੀ ਦਾਸ ਜੀ ਦੀ ਸ਼ਹੀਦੀ ਸਤਾਬਦੀ ਨੂੰ ਸਮਰਪਿਤ 19ਵਾਂ ਮਹਾਨ ਕੀਰਤਨ ਦਰਬਾਰ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰੂ ਗਿਆਨ ਵਿਹਾਰ ਕੀਰਤਨ ਸੇਵਾ ਸੋਸਾਇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ 6 ਦਸੰਬਰ ਦਿਨ ਸ਼ਨੀਵਾਰ ਨੂੰ ਕਰਵਾਇਆ ਜਾਂ ਰਿਹਾ ਹੈ | ਗੱਲਬਾਤ ਕਰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਗੁਰੂ ਗਿਆਨ ਵਿਹਾਰ ਕੀਰਤਨ ਸੇਵਾ ਸੋਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਕਾਲੜਾ ਨੇ ਦੱਸਿਆ ਕਿ ਇਹ 19ਵਾਂ ਕੀਰਤਨ ਦਰਬਾਰ ਸਮਾਗਮ ਸ਼ਾਮ 5.30 ਵਜੇ ਤੋਂ ਰਾਤ 11 ਵੱਜੇ ਤੱਕ ਚੱਲੇਗਾ, ਜੋ ਕਿ ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ ਵਾਲਿਆਂ ਦੀ ਦੇਖ ਰੇਖ ਹੇਠ ਹੋਵੇਗਾ | ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਅਤੇ ਪ੍ਰਚਾਰਕ ਹਾਜ਼ਰੀਆਂ ਭਰਨਗੇ | ਸ਼ਾਮ ਦੇ ਸਮਾਗਮ ਵਿਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੇ ਸੰਗਤਾਂ ਨੂੰ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਸੁਣਾਉਣਗੇ | ਸੋਧਰ ਰਹਿਰਾਸ ਦੀ ਚੌਕੀ ਤੋਂ ਬਾਅਦ ਗੁਰੂ ਗਿਆਨ ਵਿਹਾਰ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਦਾ ਕੀਰਤਨੀ ਜੱਥਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਪਰੰਤ ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ ਵਾਲੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਕੀਰਤਨ ਅਤੇ ਸਿਮਰਨ ਰਾਹੀਂ ਨਿਹਾਲ ਕਰਨਗੇ ਅਤੇ ਗੁਰੂ ਜੱਸ ਨਾਲ ਜੋੜਨਗੇ | ਉਪਰੰਤ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲੇ ਅਤੇ ਗੁਰਵਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ | ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਮੀਟਿੰਗ 'ਚ ਬਲਬੀਰ ਸਿੰਘ, ਹਰਜੀਤ ਸਿੰਘ ਗਾਂਧੀ, ਉਪਿੰਦਰ ਸਿੰਘ, ਹਰਪਾਲ ਸਿੰਘ ਸਿਡਾਨਾ, ਕਲਜੀਤ ਸਿੰਘ ਖੇਰਾ, ਹਰਜਿੰਦਰ ਸਿੰਘ ਨੰਦਾ, ਗੁਰਚਰਨ ਸਿੰਘ, ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੀ.ਡੀ.ਏ. ਵਲੋਂ ਬੁੱਢੇ ਦਰਿਆ ਦੇ ਕਾਲੇ ਪਾਣੀ ਨੂੰ ਲੈ ਕੇ ਕੀਤੀ ਸਥਿਤੀ ਸਾਫ਼ <br/> ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਦੀ ਵਿਦਿਆਰਥਣ ਨੇ ਕੀਤਾ ਨਾਂਅ ਰੌਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।