ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੂੰ ਚੰਡੀਗੜ੍ਹ ਵਿਖੇ ਵਣ ਭਵਨ ਦੇ ਫਲੋਰ ਨੰ. 5 ਵਿਖੇ ਦਫ਼ਤਰ ਅਲਾਟ ਕੀਤਾ ਗਿਆ, ਜਿਥੇ ਹੁਣ ਉਹ ਪੂਰੇ ਪੰਜਾਬ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਵੀ ਕਰਨਗੇ | ਇਸ ਮੌਕੇ ਵਿਜੈ ਦਾਨਵ ਨੇ ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸ਼ਿਸੋਦੀਆ, ਕੈਬਨਿਟ ਮੰਤਰੀ ਸੰਜੀਵ ਅਰੋੜਾਂ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਪੰਜਾਬ ਦੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ |