ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੀ-ਪਾਈਟ ਕੈਂਪ ਲੁਧਿਆਣਾ ਦੇ ਟਰੇਨਿੰਗ ਅਫ਼ਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਤੋਂ 31 ਦਸੰਬਰ, 2025 ਤੱਕ ਹੋਣ ਵਾਲੀ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫਜ) ਅਤੇ ਐਸ.ਐਸ.ਐਫ. ਵਿਚ ਕਾਂਸਟੇਬਲ (ਜੀ.ਡੀ.) ਅਤੇ ਆਸਾਮ ਰਾਈਫ਼ਲਜ਼ ਵਿਚ ਰਾਈਫਲਮੈਨ (ਜੀ.ਡੀ.) ਦੀ ਪ੍ਰੀਖਿਆ, 2026 ਦੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ ਹੋਣ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਜਿਹੜੇ ਨÏਜਵਾਨ ਇਹ ਭਰਤੀ ਦੇਖਣਾ ਚਾਹੁੰਦੇ ਹਨ, ਸੀ-ਪਾਈਟ ਕੈਪ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵਿਖੇ ਕਿਸੇ ਵੀ ਦਿਨ ਲਿਖਤੀ ਪੇਪਰ ਦੀ ਤਿਆਰੀ ਲਈ ਕੈਂਪ ਵਿਚ ਆ ਸਕਦੇ ਹਨ¢ ਲਿਖਤੀ ਪੇਪਰ ਦੀ ਤਿਆਰੀ ਲਈ ਜ਼ਰੂਰੀ ਦਸਤਾਵੇਜ਼ ਦੀਆਂ ਫ਼ੋਟੋ ਕਾਪੀਆਂ, ਜਿਸ ਵਿਚ ਵਿੱਦਿਅਕ ਯੋਗਤਾ 10ਵੀਂ, 12ਵੀਂ, ਉਚ ਵਿੱਦਿਅਕ ਸਾਰੇ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ਼ ਫ਼ੋਟੋ ਨਾਲ ਕੈਂਪ ਵਿਚ ਰਿਪੋਰਟ ਕਰ ਸਕਦੇ ਹਨ ¢ ਸਿਖਲਾਈ ਦÏਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫ਼ਤ ਦਿੱਤਾ ਜਾਵੇਗਾ¢