ਲੁਧਿਆਣਾ, 3 ਦਸੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ 14ਵੇਂ ਯੁਵਕ ਮੇਲੇ (ਯੁਵ ਤਰੰਗ) ਦਾ ਅੱਜ ਦੂਸਰਾ ਪੜਾਅ ਸ਼ੁਰੂ ਹੋਇਆ, ਜਿਸ ਵਿਚ ਸਟੇਜ 'ਤੇ ਕੀਤੀਆਂ ਜਾਣ ਵਾਲੀਆਂ ਪੇਸ਼ਕਾਰੀਆਂ ਦਾ ਮੰਚਨ ਕੀਤਾ ਗਿਆ¢ ਹਿਮਾਂਸ਼ੂ ਜੈਨ, ਆਈ ਏ ਐਸ, ਡਿਪਟੀ ਕਮਿਸ਼ਨਰ, ਨੇ ਬਤÏਰ ਮੁੱਖ ਮਹਿਮਾਨ ਯੁਵਕ ਮੇਲੇ ਦਾ ਰਸਮੀ ਉਦਘਾਟਨ ਕੀਤਾ¢ ਜੈਨ ਨੇ ਕਿਹਾ ਕਿ ਯੂਨੀਵਰਸਿਟੀ ਵੈਟਰਨਰੀ ਵਿਗਿਆਨ ਦੇ ਖੇਤਰ ਵਿਚ ਜ਼ਿਕਰਯੋਗ ਕਾਰਜ ਕਰ ਰਹੀ ਹੈ ¢ ਜਸਦੇਵ ਸਿੰਘ ਸੇਖੋਂ, ਸਹਾਇਕ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਅਤੇ ਡਾ. ਪਰਵੇਂਦਰ ਸ਼ੇਰੋਂ, ਨਿਰਦੇਸ਼ਕ ਅਟਾਰੀ ਬਤÏਰ ਪਤਵੰਤੇ ਮਹਿਮਾਨ ਸਮਾਰੋਹ ਵਿਚ ਸ਼ਾਮਿਲ ਹੋਏ | ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ¢ ਸਮਾਗਮ ਵਿਚ 'ਮੰਡੇਰ ਬ੍ਰਦਰਜ਼' ਗਰੁੱਪ ਨੇ ਆਪਣੀ ਲੋਕ ਗਾਇਣ ਸ਼ੈਲੀ ਨਾਲ ਗਾਇਕੀ ਦਾ ਪ੍ਰਦਰਸ਼ਨ ਕਰਦੇ ਹੋਏ ਸਰੋਤਿਆਂ ਨੂੰ ਆਕਰਸ਼ਿਤ ਕੀਤਾ ¢ ਅੱਜ ਦੇ ਦਿਨ ਲੋਕ ਗੀਤ, ਰਚਨਾਤਮਕ ਨਾਚ, ਸੁਗਮ ਸੰਗੀਤ ਅਤੇ ਸਮੂਹ ਗਾਨ (ਭਾਰਤੀ) ਦੇ ਮੁਕਾਬਲੇ ਕਰਵਾਏ ਗਏ ¢ ਇਹ ਮੁਕਾਬਲੇ ਪੀ ਏ ਯੂ ਦੇ ਖੁੱਲ੍ਹੇ ਮੰਚ 'ਤੇ ਕਰਵਾਏ ਗਏ ਸਨ ¢ ਡਾ. ਰਾਬਿੰਦਰ ਸਿੰਘ ਅÏਲਖ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਜਾਣਕਾਰੀ ਦਿੱਤੀ ਕਿ ਵੱਡੀ ਗਿਣਤੀ ਵਿਚ ਵਿਦਿਆਰਥੀ ਆਪਣੀ ਕਲਾ ਦਾ ਮੁਜ਼ਾਹਰਾ ਕਰ ਰਹੇ ਹਨ ¢ ਉਨ੍ਹਾਂ ਕਿਹਾ ਕਿ ਵਿਭਿੰਨ ਕਮੇਟੀਆਂ ਨੇ ਯੁਵਕ ਮੇਲੇ ਨੂੰ ਸਫਲ ਬਣਾਉਣ ਵਿਚ ਦਿਨ ਰਾਤ ਮਿਹਨਤ ਕੀਤੀ ਹੈ |