ਲੁਧਿਆਣਾ, 3 ਦਸੰਬਰ (ਡਾ. ਤਰਲੋਚਨ ਸਿੰਘ)-ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ¢ ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕÏਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰਾਂ, ਸਕੂਲਾਂ, ਦਫ਼ਤਰਾਂ ਆਦਿ ਵਿਚ ਜਾ ਕੇ ਡੇਂਗੂ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿਚ ਹੀ ਪੈਦਾ ਹੁੰਦਾ ਹੈ, ਇਸ ਲਈ ਜਿੱਥੇ ਵੀ ਪਾਣੀ ਸੱਤ ਦਿਨ ਤੋਂ ਵੱਧ ਸਮੇਂ ਤੱਕ ਖੜ੍ਹਾ ਰਹਿੰਦਾ ਹੈ, ਉਥੇ ਡੇਂਗੂ ਮੱਛਰ ਪੈਦਾ ਹੋ ਸਕਦਾ ਹੈ ¢ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਕੂਲਾਂ ਵਿਚ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਵਲੋਂ ਸਪਰਿੰਗ ਡੇਲ ਪਬਲਿਕ ਸਕੂਲ, ਸ਼ੇਰਪੁਰ ਰੋਡ ਵਿਖੇ 600 ਵਿਦਿਆਰਥੀਆਂ ਅਤੇ ਵੱਡੀ ਗਿਣਤੀ ਵਿਚ ਅਧਿਆਪਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਤੇਜ਼ ਬੁਖ਼ਾਰ, ਸਰੀਰ ਦਰਦ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ ਜਾਂ ਚਮੜੀ 'ਤੇ ਦਾਗ਼ ਆਉਣ ਜਿਹੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ ¢ ਇਸ ਮÏਕੇ ਸਕੂਲ ਪਿ੍ੰਸੀਪਲ ਅਨਿਲ ਸ਼ਰਮਾ ਤੋਂ ਇਲਾਵਾ ਸਮੂਹ ਸਟਾਫ਼ ਵੀ ਹਾਜ਼ਰ ਸੀ |