27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪੁਲਿਸ ਹਿਰਾਸਤ ਵਿਚੋਂ ਮੁਲਜ਼ਮ ਫ਼ਰਾਰ <br/>

ਅਜੀਤ ਡੈਸਕ 06-12-2025
ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਇਕ ਅਪਰਾਧਿਕ ਮਾਮਲੇ ਵਿਚ ਕਾਬੂ ਕੀਤੇ ਗਏ ਮੁਲਜ਼ਮ ਦੇ ਪੁਲਿਸ ਹਿਰਾਸਤ ਵਿਚੋਂ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਥਾਣਾ ਟਿੱਬਾ ਦੀ ਪੁਲਿਸ ਨੇ ਬੀਤੇ ਦਿਨ ਮਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਨਜੀਤ ਨਗਰ ਨੂੰ ਕਾਬੂ ਕੀਤਾ ਸੀ | ਉਸ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ | ਜਦੋਂ ਪੁਲਿਸ ਮੁਲਾਜ਼ਮ ਕਸ਼ਮੀਰ ਸਿੰਘ ਉਸਦੀ ਡਾਕਟਰੀ ਜਾਂਚ ਕਰਵਾਉਣ ਲਈ ਸਿਵਲ ਹਸਪਤਾਲ ਜਾ ਰਹੇ ਸਨ ਤਾਂ ਰਸਤੇ ਵਿਚ ਮਨਦੀਪ ਸਿੰਘ ਨੇ ਬਾਥਰੂਮ ਜਾਣ ਦਾ ਕਹਿ ਕੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਅਤੇ ਪੁਲਿਸ ਮੁਲਾਜ਼ਮ ਨਿਰਮਲ ਸਿੰਘ ਨੂੰ ਰੁਕਣ ਲਈ ਕਿਹਾ | ਜਦੋਂ ਪੁਲਿਸ ਮੁਲਾਜ਼ਮ ਰੁਕੇ ਤਾਂ ਉਕਤ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਉਥੋਂ ਫ਼ਰਾਰ ਹੋ ਗਿਆ | ਮਨਦੀਪ ਸਿੰਘ ਦੇ ਹੱਥ ਕੜੀ ਵੀ ਲੱਗੀ ਹੋਈ ਸੀ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਮਨਦੀਪ ਸਿੰਘ ਦਾ ਕਿਧਰੇ ਪਤਾ ਨਹੀਂ ਲੱਗਾ ਸੀ |

ਪਿਛਲੀ ਖ਼ਬਰ ਬਲਾਕ ਸੰਮਤੀ ਭਾਮੀਆਂ ਖ਼ੁਰਦ ਅਤੇ ਗੁਰੂ ਨਾਨਕ ਨਗਰ ਦੇ 'ਆਪ' ਆਗੂਆਂ ਦੀ ਮੀਟਿੰਗ <br/> ਅਗਲੀ ਖ਼ਬਰ ਕਾਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।