22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸ਼ਤਾਬਦੀਆਂ ਨੂੰ ਸਮਰਪਿਤ 34ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਯਾਦਗਾਰੀ ਸੰਗੀਤ ਸੰਮੇਲਨ ਹੋਵੇਗਾ-ਸੰਤ ਅਮੀਰ ਸਿੰਘ <br/>

ਅਜੀਤ ਡੈਸਕ 06-12-2025
ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਉਚਰੀ ਇਲਾਹੀ ਬਾਣੀ ਜਿੱਥੇ ਸਾਨੂੰ ਅਧਿਆਤਮਕ ਮਾਰਗ 'ਤੇ ਚੱਲਣ ਦੀ ਪੇ੍ਰਰਨਾ ਦਿੰਦੀ ਹੈ, ਉਥੇ ਗੁਰਬਾਣੀ ਨੂੰ ਗਾਇਨ ਕਰਨ ਦੀ ਕੀਰਤਨ ਸ਼ੈਲੀ ਸਾਨੂੰ ਪਰਮੇਸ਼ਰ ਦੀ ਬੰਦਗੀ ਨਾਲ ਜੁੜ ਕੇ ਆਪਣੇ ਅੰਦਰ ਰੂਹਾਨੀ ਪ੍ਰੇਮ ਪੈਦਾ ਕਰਨ ਦਾ ਰਸਤਾ ਵੀ ਦਰਸਾਉਂਦੀ ਹੈ¢ ਇਸ ਲਈ ਸਾਨੂੰ ਗੁਰਬਾਣੀ ਕੀਰਤਨ ਦਾ ਲਾਹਾ ਲੈ ਕੇ ਅਧਿਆਤਮਕ ਤੇ ਰੂਹਾਨੀਅਤ ਦੇ ਸਕੂਨ ਦੀ ਪ੍ਰਾਪਤੀ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਇਸੇ ਮਿਸ਼ਨ ਦੀ ਪ੍ਰਾਪਤੀ ਅਤੇ ਗੁਰਮਤਿ ਸੰਗੀਤ ਦੀ ਪ੍ਰਫੁੱਲਤਾ ਲਈ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਵਲੋਂ ਆਰੰਭੀ ਅਦੁੱਤੀ ਗੁਰਮਤਿ ਸੰਗੀਤ ਸੰਮੇਲਨਾਂ ਦੀ ਲੜੀ ਤਹਿਤ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਅਤੇ ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਨੂੰ ਸਮਰਪਿਤ 11 ਤੋਂ 14 ਦਸੰਬਰ ਤੱਕ ਚੱਲਣ ਵਾਲਾ ਚਾਰ ਰੋਜ਼ਾ 34ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਯਾਦਗਾਰੀ ਹੋਵੇਗਾ, ਜਿਸ ਵਿਚ ਪੰਥ ਦੇ ਮਹਾਨ ਪ੍ਰਸਿੱਧ ਰਾਗੀ ਜਥਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਬਾਣੀ ਅਤੇ ਸਲੋਕ ਮਹੱਲਾ 9 ਦਾ ਰਾਗਾਤਮਿਕ ਕੀਰਤਨ ਹੋਵੇਗਾ¢ ਇਸ ਸੰਮੇਲਨ ਵਿਚ ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਸਰਬਜਿੰਦਰ ਸਿੰਘ, ਡਾ. ਹਰਜੋਧ ਸਿੰਘ, ਡਾ. ਅਨੁਰਾਗ ਸਿੰਘ, ਡਾ. ਸੁਖਦਿਆਲ ਸਿੰਘ ਅਤੇ ਡਾ. ਕਰਮਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ¢ ਸੰਤ ਬਾਬਾ ਅਮੀਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਵਾਰ ਦਾ ਗੁਰਮਤਿ ਸੰਗੀਤ ਅਵਾਰਡ ਭਾਈ ਕੰਵਲਪਾਲ ਸਿੰਘ ਦੇਹਰਾਦੂਨ ਵਾਲਿਆਂ ਨੂੰ ਦਿੱਤਾ ਜਾਵੇਗਾ | ਇਸ ਚਾਰ ਰੋਜ਼ਾ ਚੱਲਣ ਵਾਲੇ ਗੁਰਮਤਿ ਸੰਗੀਤ ਦੇ ਮਹਾਨ ਕੁੰਭ ਅੰਦਰ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪੁੱਜਣਗੀਆਂ, ਜਿਨ੍ਹਾਂ ਦੇ ਰਹਿਣ-ਸਹਿਣ ਦੇ ਪ੍ਰਬੰਧ ਲਈ ਵੱਡੇ ਪੱਧਰ 'ਤੇ ਤਿਆਰੀਆਂ ਨਿਰੰਤਰ ਚੱਲ ਰਹੀਆਂ ਹਨ | ਉਨ੍ਹਾਂ ਨੇ ਸਮੂਹ ਸੰਗਤਾਂ ਤੇ ਗੁਰਮਤਿ ਸੰਗੀਤ ਪ੍ਰੇਮੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ 34ਵੇਂ ਗੁਰਮਤਿ ਸੰਗੀਤ ਸੰਮੇਲਨ ਵਿਚ ਆਪਣੀਆਂ ਹਾਜ਼ਰੀਆਂ ਭਰ ਕੇ ਇਸ ਨੂੰ ਇਕ ਅਦੁੱਤੀ ਯਾਦਗਾਰੀ ਗੁਰਮਤਿ ਸੰਗੀਤ ਸੰਮੇਲਨ ਬਣਾਉਣ¢

ਪਿਛਲੀ ਖ਼ਬਰ ਨੌਜਵਾਨ ਤੋਂ ਏ. ਟੀ. ਐਮ. ਕਾਰਡ ਖੋਹ ਕੇ ਹਜ਼ਾਰਾਂ ਦੀ ਨਕਦੀ ਕਢਵਾਉਣ ਦੇ ਮਾਮਲੇ 'ਚ ਕੇਸ ਦਰਜ <br/> ਅਗਲੀ ਖ਼ਬਰ ਸੱਚਖੰਡ ਵਾਸੀ ਬਾਬਾ ਗੁਲਜ਼ਾਰ ਸਿੰਘ ਦੀ 24ਵੀਂ ਬਰਸੀ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।