22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਨੌਜਵਾਨ ਤੋਂ ਏ. ਟੀ. ਐਮ. ਕਾਰਡ ਖੋਹ ਕੇ ਹਜ਼ਾਰਾਂ ਦੀ ਨਕਦੀ ਕਢਵਾਉਣ ਦੇ ਮਾਮਲੇ 'ਚ ਕੇਸ ਦਰਜ <br/>

ਅਜੀਤ ਡੈਸਕ 06-12-2025
ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਨੌਜਵਾਨ ਤੋਂ ਏਟੀਐਮ ਖੋਹ ਕੇ 80 ਹਜ਼ਾਰ ਦੀ ਨਗਦੀ ਕਢਵਾਉਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਸਪਾਲ ਸਿੰਘ ਪੁੱਤਰ ਇੰਦਰਪਾਲ ਸਿੰਘ ਵਾਸੀ ਨਿਊ ਹਰਗੋਬਿੰਦ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਪੰਜਾਬ ਨੈਸ਼ਨਲ ਬੈਂਕ ਬਰਾਊਨ ਰੋਡ ਦੇ ਏ.ਟੀ.ਐਮ. ਕਾਰਡ ਤੋਂ ਆਪਣਾ ਪਿਨ ਬਦਲਣ ਲਈ ਗਿਆ ਸੀ, ਜਦੋਂ ਉਹ ਅਜਿਹਾ ਕਰ ਰਿਹਾ ਸੀ ਤਾਂ ਇਸ ਦੌਰਾਨ ਦੋ ਨੌਜਵਾਨ ਉੱਥੇ ਆਏ ਅਤੇ ਉਨ੍ਹਾਂ ਨੇ ਉਸਦੀ ਮਦਦ ਕਰਨ ਦਾ ਕਹਿ ਕੇ ਏਟੀਐਮ ਕਾਰਡ ਖੋਹ ਲਿਆ ਅਤੇ ਉਥੋਂ ਫ਼ਰਾਰ ਹੋ ਗਏ | ਬਾਅਦ ਵਿਚ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸ ਦੇ ਖਾਤੇ ਵਿਚੋਂ 80,000 ਦੀ ਨਗਦੀ ਕਢਵਾ ਲਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |
ਘਰ ਵਿਚ ਚੋਰੀ : ਸਥਾਨਕ ਸਲੇਮਟਾਬਰੀ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਸਲੇਮ ਟਾਬਰੀ ਦੇ ਇਲਾਕੇ ਸਰੂਪ ਨਗਰ ਦੇ ਰਹਿਣ ਵਾਲੇ ਪਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਚੋਰ ਉਸਦੇ ਘਰ ਦਾਖਲ ਹੋਏ ਅਤੇ ਅਲਮਾਰੀ ਦਾ ਤਾਲਾ ਤੋੜ ਕੇ ਡੇਢ ਲੱਖ ਰੁਪਏ ਦੀ ਨਗਦੀ ਅਤੇ ਲੱਖਾਂ ਰੁਪਏ ਮੁੱਲ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪਰ ਹਾਲ ਦੀ ਘੜੀ ਸਬੰਧੀ ਕੋਈ ਸੁਰਾਗ ਨਹੀਂ ਮਿਲਿਆ | ਪੁਲਿਸ ਨੇ ਉੱਥੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈਕ ਕੀਤੀ ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ |
ਦੋ ਮੋਟਰਸਾਈਕਲ ਚੋਰੀ : ਸਥਾਨਕ ਸ਼ਿਮਲਾਪੁਰੀ ਦੇ ਇਲਾਕੇ ਅਰੋੜਾ ਪੈਲੇਸ ਨੇੜੇ ਚੋਰ ਸਚਿਨ ਨਾਮੀ ਨੌਜਵਾਨ ਦਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਅਤੇ ਜਾਂਚ ਕੀਤੀ ਜਾ ਰਹੀ ਹੈ | ਦੂਜੇ ਅਜਿਹੇ ਮਾਮਲੇ ਵਿਚ ਰੱਖ ਬਾਗ਼ ਦੇ ਬਾਹਰੋਂ ਵੀ ਚੋਰਾਂ ਵਲੋਂ ਕੁਨਾਲ ਨਾਮੀ ਨੌਜਵਾਨ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਵੀ ਕੇਸ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਬਠਿੰਡਾ ਵਲੋਂ ਅੰਗਹੀਣ ਸਹਾਇਤਾ ਕੈਂਪ ਲਗਾ ਕੇ ਮਨਾਇਆ ਅੰਗਹੀਣ ਦਿਵਸ <br/> ਅਗਲੀ ਖ਼ਬਰ ਸ਼ਤਾਬਦੀਆਂ ਨੂੰ ਸਮਰਪਿਤ 34ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਯਾਦਗਾਰੀ ਸੰਗੀਤ ਸੰਮੇਲਨ ਹੋਵੇਗਾ-ਸੰਤ ਅਮੀਰ ਸਿੰਘ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।