29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ਿਲ੍ਹਾ ਪ੍ਰੀਸ਼ਦ ਧਾਂਦਰਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਵਲੋਂ ਚੋਣ ਮੁਹਿੰਮ ਦਾ ਆਗਾਜ਼ <br/>

ਅਜੀਤ ਡੈਸਕ 07-12-2025
ਫੁੱਲਾਂਵਾਲ, 6 ਦਸੰਬਰ (ਮਨਜੀਤ ਸਿੰਘ ਦੁੱਗਰੀ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਧਾਂਦਰਾ ਤੋਂ ਬੀਬੀ ਸੁਖਵਿੰਦਰ ਕੌਰ ਪਤਨੀ ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਸੁੱਖਾ ਸਤਜੋਤ ਨਗਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਜਿਨ੍ਹਾਂ ਨੇ ਆਪਣੇ ਨਾਮਜ਼ਦਗੀ ਪੇਪਰ ਭਰਨ ਤੋਂ ਬਾਅਦ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੇ ਪਤੀ ਸੁਖਦੇਵ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਦਿਹਾਤੀ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੂੰ ਮਿਲ ਕੇ ਅਗਲੀ ਰਣਨੀਤੀ ਤੈਅ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਸਾਬਕਾ ਕੌਂਸਲਰ ਹਰਕਰਨ ਸਿੰਘ ਵੈਦ, ਹਿਰਦੇਪਾਲ ਸਿੰਘ ਢੀਂਡਸਾ ਚੇਅਰਮੈਨ ਕਾਂਗਰਸ ਸੈੱਲ, ਮਨਮੋਹਨ ਸਿੰਘ ਤੋਂ ਇਲਾਵਾ ਕਾਂਗਰਸੀ ਵਰਕਰ ਅਤੇ ਆਗੂ ਸਾਹਿਬਾਨ ਵੀ ਮੌਜੂਦ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਾਦਲ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਅਕਾਲੀ ਆਗੂ <br/> ਅਗਲੀ ਖ਼ਬਰ ਹਾਕੀ ਖਿਡਾਰੀ ਰਵਿੰਦਰ ਸਿੰਘ ਨੇ ਪਾਵਰਕਾਮ ਦਾ ਨਾਂਅ ਰੌਸ਼ਨ ਕੀਤਾ-ਹਾਂਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।