29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਲੁਟੇਰਾ ਔਰਤ ਦੇ ਕੰਨਾਂ ਵਿਚੋਂ ਵਾਲੀਆਂ ਖੋਹ ਕੇ ਹੋਇਆ ਫ਼ਰਾਰ

ਅਜੀਤ ਡੈਸਕ 07-12-2025
ਲੁਧਿਆਣਾ, 6 ਦਸੰਬਰ (ਆਹੂਜਾ)-ਸਥਾਨਕ ਟਿੱਬਾ ਰੋਡ 'ਤੇ ਅੱਜ ਸਵੇਰੇ ਇਕ ਲੁਟੇਰਾ ਘਰ ਦੇ ਬਾਹਰ ਸੈਰ ਕਰ ਰਹੀ ਇਕ ਔਰਤ ਦੇ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਸੁਰਿੰਦਰ ਕੌਰ ਨਾਮੀ ਇਹ ਔਰਤ ਘਰ ਦੇ ਬਾਹਰ ਸੈਰ ਕਰ ਰਹੀ ਸੀ, ਇਸ ਦੌਰਾਨ ਇਕ ਨੌਜਵਾਨ ਉੱਥੇ ਆਇਆ ਤੇ ਸੁਰਿੰਦਰ ਕੌਰ ਦੇ ਪਾਈਆਂ ਕੰਨਾਂ ਵਿਚੋਂ ਵਾਲੀਆਂ ਖੋਹ ਲਈਆਂ ਤੇ ਫ਼ਰਾਰ ਹੋ ਗਿਆ | ਸੁਰਿੰਦਰ ਕੌਰ ਵਲੋਂ ਉਸ ਦਾ ਪਿੱਛਾ ਵੀ ਕੀਤਾ ਗਿਆ, ਪਰ ਲੁਟੇਰਾ ਉਥੋਂ ਫ਼ਰਾਰ ਹੋ ਗਿਆ | ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ਼ ਕਬਜ਼ੇ ਵਿਚ ਲੈ ਲਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਇਸ ਸਬੰਧੀ ਕੋਈ ਸੁਰਾਗ ਨਹੀਂ ਮਿਲਿਆ ਸੀ |
ਪਿਛਲੀ ਖ਼ਬਰ ਸਰਕਾਰੀ ਦਰੱਖਤ ਚੋਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਧਾਂਦਰਾ ਜ਼ੋਨ ਤੋਂ ਸ਼ਿਅਦ ਉਮੀਦਵਾਰ ਬੀਬੀ ਮਨਜੀਤ ਕੌਰ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।