29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸਰਕਾਰੀ ਦਰੱਖਤ ਚੋਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ

ਅਜੀਤ ਡੈਸਕ 07-12-2025
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਰਕਾਰੀ ਜ਼ਮੀਨ 'ਤੇ ਲੱਗੇ ਦਰੱਖਤ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਵਣ ਮੰਡਲ ਅਫ਼ਸਰ ਰਜੇਸ਼ ਗੁਲਾਟੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਕੁਲਵਿੰਦਰ ਸਿੰਘ ਵਾਸੀ ਪਿੰਡ ਮੁੱਲਾਂਪੁਰ ਮੁਹਾਲੀ ਅਤੇ ਉਸ ਦੇ 7 ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਇਹਨਾਂ ਕਥਿਤ ਦੋਸ਼ੀਆਂ ਵਲੋਂ ਮੱਤੇਵਾੜਾ ਜੰਗਲਾਂ ਵਿਚ ਇਹ ਦਰੱਖਤ ਚੋਰੀ ਕੀਤੇ ਗਏ | ਚੋਰੀ ਕੀਤੇ ਦਰੱਖਤਾਂ ਦੀ ਕੀਮਤ ਲੱਖਾਂ ਰੁਪਏ ਦੱਸੀ ਜਾਂਦੀ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਘਰ ਵਿਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਸਾਮਾਨ ਚੋਰੀ ਅਗਲੀ ਖ਼ਬਰ ਲੁਟੇਰਾ ਔਰਤ ਦੇ ਕੰਨਾਂ ਵਿਚੋਂ ਵਾਲੀਆਂ ਖੋਹ ਕੇ ਹੋਇਆ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।