29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਘਰ ਵਿਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਸਾਮਾਨ ਚੋਰੀ

ਅਜੀਤ ਡੈਸਕ 07-12-2025
ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਅਰਜਨ ਦੇਵ ਨਗਰ ਵਿਚ ਚੋਰ ਘਰ ਵਿਚ ਪਈ ਅਲਮਾਰੀ ਦੇ ਤਾਲੇ ਤੋੜ ਕੇ ਦੇ ਸੋਨੇ, ਹੀਰੇ ਅਤੇ ਚਾਂਦੀ ਦੇ ਗਹਿਣੇ ਸਮੇਤ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਅਨੀਤਾ ਸੇਠ ਪਤਨੀ ਸਵ: ਪਰਮਿੰਦਰ ਕੁਮਾਰ ਵਾਸੀ ਗੁਰੂ ਅਰਜਨ ਦੇਵ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੇ ਘਰ ਦੀ ਅਲਮਾਰੀ ਵਿਚ ਸੋਨੇ, ਹੀਰੇ ਤੇ ਚਾਂਦੀ ਦੇ ਗਹਿਣੇ ਰੱਖੇ ਹੋਏ ਸਨ | ਜਦੋਂ ਬੀਤੇ ਦਿਨ ਉਸਨੇ ਅਲਮਾਰੀ ਚੈੱਕ ਕੀਤੀ ਤਾਂ ਇਹ ਗਹਿਣੇ ਚੋਰੀ ਹੋ ਚੁੱਕੇ ਸਨ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਚੋਰੀ ਕੀਤੇ ਗਹਿਣਿਆਂ ਦੀ ਕੀਮਤ ਲੱਖਾਂ ਰੁਪਏ ਦੱਸੀ ਜਾਂਦੀ ਹੈ |

ਪਿਛਲੀ ਖ਼ਬਰ ਇੰਡੀਅਨ ਪਬਲਿਕ ਸਕੂਲ ਵਿਚ ਪਲੇਅਵੇ ਤੋਂ ਦੂਜੀ ਕਲਾਸ ਤੱਕ ਸਾਲਾਨਾ ਖੇਡ ਦਿਵਸ ਮਨਾਇਆ <br/> ਅਗਲੀ ਖ਼ਬਰ ਸਰਕਾਰੀ ਦਰੱਖਤ ਚੋਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।