30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੜੀਵਾਰ ਲੱਗਣਗੇ ਖ਼ੂਨਦਾਨ ਕੈਂਪ-ਬੈਂਸ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਹੋਰ | ਤਸਵੀਰ : ਸੇਵਕ ਸਿੰਘ <br/> 07-12-2025
ਲੁਧਿਆਣਾ, 6 ਦਸੰਬਰ (ਜਤਿੰਦਰ ਭੰਬੀ)-ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਦੇ ਦਫ਼ਤਰ ਕੋਟ ਮੰਗਲ ਸਿੰਘ ਵਿਖੇ ਇਕ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਬੈਂਸ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਆਤਮ ਨਗਰ ਅਤੇ ਦੱਖਣੀ ਹਲਕੇ ਵਿਚ ਮਨੁੱਖਤਾ ਦੀ ਭਲਾਈ ਵਾਸਤੇ ਦਸੰਬਰ ਮਹੀਨੇ ਵਿਚ ਹਰ ਐਤਵਾਰ ਨੂੰ ਖ਼ੂਨਦਾਨ ਕੈਂਪ ਲਗਾਏ ਜਾਣਗੇ | ਇਹ ਕੈਂਪ ਤਿੰਨ-ਤਿੰਨ ਵਾਰਡਾਂ ਨੂੰ ਇਕੱਠਾ ਕਰਕੇ ਲਗਾਏ ਜਾਣਗੇ | ਮੀਟਿੰਗ ਵਿਚ ਬਲਦੇਵ ਪ੍ਰਧਾਨ ਨੇ ਦੱਸਿਆ ਕਿ ਵਾਰਡ ਨੰ. 40, 41, 42 ਵਲੋਂ ਪਹਿਲਾ ਖ਼ੂਨਦਾਨ ਕੈਂਪ 7 ਦਸੰਬਰ ਨੂੰ ਸ਼ਿਮਲਾਪੁਰੀ ਚਿਮਨੀ ਰੋਡ ਢੰਡ ਪੈਲੇਸ ਵਿਖੇ ਸਵੇਰੇ 9 ਤੋਂ 4 ਵਜੇ ਤੱਕ ਲਗਾਇਆ ਜਾਵੇਗਾ | ਇਸ ਮੌਕੇ 'ਤੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ, ਲਖਬੀਰ ਸੰਧੂ, ਗੁਰਤਿਆਰ ਸਿੰਘ, ਦਲਜੀਤ ਸਿੰਘ, ਅਮਰਪਾਲ ਸਿੰਘ ਬਿੱਲਾ, ਪ੍ਰੀਤਮ ਸਿੰਘ, ਪਿ੍ੰਸੀਪਲ ਬਲਵਿੰਦਰ ਰੰਧਾਵਾ, ਤਰਲੋਕ ਸਿੰਘ, ਡਾ. ਨਿਰਮਲ ਸਿੰਘ ਚੀਮਾ, ਗੁਲਜ਼ਾਰ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ ਮਸੋਨ, ਤਰਸੇਮ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਜਾਇਦਾਦ ਦੇ ਮਾਮਲੇ ਵਿਚ ਭੈਣ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿਚ ਠੇਕੇਦਾਰ ਭਰਾ ਤੇ ਉਸ ਦੀ ਪਤਨੀ ਖ਼ਿਲਾਫ਼ ਕੇਸ ਦਰਜ <br... ਅਗਲੀ ਖ਼ਬਰ ਸਮਾਰਟ ਸਕੂਲ ਮੋਤੀ ਨਗਰ ਦੇ ਆਸ਼ੀਸ਼ ਨੇ ਰਾਜ ਪੱਧਰੀ ਬੈਡਮਿੰਟਨ ਵਿਚ ਜਿੱਤਿਆ ਕਾਂਸੀ ਮੈਡਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।