30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸੂਬੇ ਦੀ 'ਆਪ' ਸਰਕਾਰ ਤੇ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ-ਰਾਜਾ ਵੜਿੰਗ <br/>

ਅਜੀਤ ਡੈਸਕ 07-12-2025
ਲੁਧਿਆਣਾ, 6 ਦਸੰਬਰ (ਜਤਿੰਦਰ ਭੰਬੀ)-ਪੱਖੋਵਾਲ ਰੋਡ ਸਥਿਤ ਬਾਥ ਕੈਸਲ ਰਿਜ਼ੋਰਟ 'ਚ ਪਿਛਲੇ ਦਿਨੀਂ ਵਿਆਹ ਸਮਾਗਮ ਦੌਰਾਨ ਵਾਪਰੀ ਘਟਨਾ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਿ੍ਤਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਦੇਰ ਸ਼ਾਮ ਦਾਣਾ ਮੰਡੀ ਸਥਿਤ ਉਨ੍ਹਾਂ ਦੇ ਗ੍ਰਹਿ ਪਹੁੰਚੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਆਪ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਨਾ ਹੋਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਆਪ ਸਰਕਾਰ ਦੇ ਵਿਧਾਇਕ ਗੈਂਗਸਟਰਾਂ ਦੀ ਪਿੱਠ ਥਾਪੜ ਰਹੇ ਹਨ, ਜੋ ਕਿ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮਿ੍ਤਕ ਪਰਿਵਾਰ ਨਾਲ ਚਟਾਨ ਵਾਂਗ ਖੜ੍ਹੀ ਹੈ | ਰਾਜਾ ਵੜਿੰਗ ਨੇ ਪੁਲਿਸ ਕਮਿਸ਼ਨਰ ਅਤੇ ਡੀ.ਜੀ.ਪੀ. ਪੰਜਾਬ ਤੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਮਿ੍ਤਕ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਕਾਂਗਰਸ 14 ਦਸੰਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਬਾਅਦ ਪੁਲਿਸ ਕਮਿਸ਼ਨਰ ਲੁਧਿਆਣਾ ਦਫ਼ਤਰ ਦਾ ਘਿਰਾਓ ਕਰੇਗੀ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾ ਕੇ ਰਹੇਗੀ | ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੂੰ ਗੈਂਗਸਟਰਾਂ ਦਾ ਸਾਥ ਨਹੀਂ ਦੇਣਾ ਚਾਹੀਦਾ ਅਤੇ ਸਮਝ ਲੈਣਾ ਚਾਹੀਦਾ ਹੈ ਕਿ ਜਿਹੜਾ ਦੁੱਖਾਂ ਦਾ ਪਹਾੜ ਅੱਜ ਇਸ ਪਰਿਵਾਰ ਉਪਰ ਟੁੱਟਿਆ ਹੈ, ਉਹ ਕਿਸੇ ਸਮੇਂ ਉਨ੍ਹਾਂ ਦੇ ਪਰਿਵਾਰਾਂ ਉਪਰ ਵੀ ਟੁੱਟ ਸਕਦਾ ਹੈ, ਕਿਉਂਕਿ ਇਹ ਗੈਂਗਸਟਰ ਕਿਸੇ ਦੇ ਵੀ ਸਕੇ ਨਹੀਂ ਹੁੰਦੇ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਜ਼ਿਲ੍ਹਾ ਸਾਬਕਾ ਪ੍ਰਧਾਨ ਪਵਨ ਦੀਵਾਨ, ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਯੂਥ ਕਾਂਗਰਸ ਪ੍ਰਧਾਨ ਹੈਪੀ ਲਾਲੀ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰੀ ਵਾਤਾਵਰਨ ਮੰਤਰਾਲੇ ਅੱਗੇ ਪੀ.ਡੀ.ਏ. ਨੇ ਰੱਖਿਆ ਆਪਣਾ ਪੱਖ <br/> ਅਗਲੀ ਖ਼ਬਰ ਜਾਇਦਾਦ ਦੇ ਮਾਮਲੇ ਵਿਚ ਭੈਣ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿਚ ਠੇਕੇਦਾਰ ਭਰਾ ਤੇ ਉਸ ਦੀ ਪਤਨੀ ਖ਼ਿਲਾਫ਼ ਕੇਸ ਦਰਜ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।