05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਘਰ ਨੂੰ ਲੱਗੀ ਅੱਗ-ਵੱਡਾ ਹਾਦਸਾ ਟਲਿਆ

ਅਜੀਤ ਡੈਸਕ 08-12-2025

• ਅੱਗ ਨਾਲ ਤਿੰਨ ਮੋਟਰਸਾਈਕਲ ਅਤੇ ਐਕਟਿਵਾ ਸੜੇ
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਨਕਪੁਰੀ ਵਿਚ ਅੱਜ ਤੜਕੇ ਕੁੱਝ ਨÏਜਵਾਨਾਂ ਵਲੋਂ ਇਕ ਘਰ ਨੂੰ ਅੱਗ ਲਗਾ ਦਿੱਤੀ ਗਈ, ਪਰ ਅੱਗ 'ਤੇ ਸਹੀ ਸਮੇਂ ਸਿਰ ਕਾਬੂ ਪਾਉਣ ਨਾਲ ਇਕ ਵੱਡਾ ਹਾਦਸਾ ਟੱਲ ਗਿਆ | ਅੱਗ ਲੱਗਣ ਕਾਰਨ ਤਿੰਨ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ਸੜ ਕੇ ਸਵਾਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਤੜਕੇ 2.30 ਵਜੇ ਦੇ ਕਰੀਬ ਉਸ ਵਕਤ ਵਾਪਰੀ, ਜਦੋਂ ਜਨਕਪੁਰੀ ਦੇ ਰਹਿਣ ਵਾਲੇ ਜਤਿੰਦਰ ਪਾਲ ਸਿੰਘ ਅਤੇ ਅਮਰਪਾਲ ਸਿੰਘ ਦੇ ਘਰ ਦੇ ਬਾਹਰ ਖੜੇ ਵਾਹਨਾਂ ਨੂੰ ਕੁੱਝ ਨੌਜਵਾਨਾਂ ਵਲੋਂ ਅੱਗ ਲਗਾ ਦਿੱਤੀ ਗਈ | ਹੌਲੀ-ਹੌਲੀ ਕਰਕੇ ਅੱਗ ਫੈਲ ਗਈ ਅਤੇ ਉਨ੍ਹਾਂ ਦੇ ਘਰ ਦੇ ਹੇਠਲੇ ਕਮਰੇ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਉਥੇ ਕੁੱਝ ਸਾਮਾਨ ਸੜ ਗਿਆ | ਇਸ ਦÏਰਾਨ ਗਵਾਂਢ ਵਿਚ ਰਹਿਣ ਵਾਲੇ ਸਵਰਨ ਕੁਮਾਰ ਨੇ ਜਦੋਂ ਅੱਗ ਲੱਗੀ ਦੇਖੀ ਤਾਂ ਉਸਨੇ ਰੋਲਾ ਪਾ ਦਿੱਤਾ | ਰੋਲੇ ਦੀ ਆਵਾਜ਼ ਸੁਣ ਕੇ ਮੁਹੱਲੇ ਦੇ ਲੋਕ ਵੀ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਇਸ ਦੀ ਸੂਚਨਾ ਘਰ ਵਿਚ ਸੋ ਰਹੇ ਅਮਰਪਾਲ ਅਤੇ ਜਤਿੰਦਰ ਪਾਲ ਸਿੰਘ ਨੂੰ ਦਿੱਤੀ, ਜਿਸ ਵਕਤ ਅੱਗ ਲੱਗੀ, ਉਸ ਸਮੇਂ ਘਰ ਵਿਚ 13 ਦੇ ਕਰੀਬ ਪਰਿਵਾਰਕ ਮੈਂਬਰ ਮÏਜੂਦ ਸਨ | ਇਹ ਤੁਰੰਤ ਬਾਹਰ ਆ ਗਏ | ਮÏਕੇ 'ਤੇ ਅੱਗ ਉਪਰ ਕਾਬੂ ਪਾਉਣ ਕਾਰਨ ਘਰ ਵਿਚ ਅੱਗ ਨੂੰ ਫੈਲਣ ਤੋਂ ਰੋਕ ਦਿੱਤਾ ਗਿਆ, ਪਰ ਅੱਗ ਲੱਗਣ ਕਾਰਨ ਤਿੰਨ ਮੋਟਰਸਾਈਕਲ ਅਤੇ ਇਕ ਐਕਟਿਵਾ ਸਕੂਟਰ ਸੜ ਗਿਆ | ਮੁਹੱਲੇ ਦੇ ਲੋਕਾਂ ਦਾ ਕਹਿਣਾ ਹੈ ਕਿ ਕੁੱਝ ਨੌਜਵਾਨ ਸ਼ਰੇਆਮ ਇੱਥੇ ਨਸ਼ਾ ਕਰਦੇ ਹਨ ਅਤੇ ਉਹ ਉਨ੍ਹਾਂ ਨੂੰ ਰੋਕਦੇ ਹਨ, ਜਿਸ ਕਾਰਨ ਰੰਜਿਸ਼ ਕਾਰਨ ਇਹਨਾਂ ਨੌਜਵਾਨਾਂ ਵਲੋਂ ਹੀ ਇਹ ਅੱਗ ਲਗਾਈ ਗਈ ਹੈ | ਮੁਹੱਲੇ ਦੇ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਨਸ਼ਾ ਦਿਨ-ਬ-ਦਿਨ ਵੱਧ ਰਿਹਾ ਹੈ ਅਤੇ ਨੌਜਵਾਨ ਸ਼ਰੇਆਮ ਇੱਥੇ ਨਸ਼ਾ ਕਰ ਰਹੇ ਹਨ, ਪਰ ਪੁਲਿਸ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਘਰਾਂ ਅਤੇ ਦੁਕਾਨਾਂ ਦੀਆਂ ਚਾਬੀਆਂ ਪੁਲਿਸ ਕਮਿਸ਼ਨਰ ਨੂੰ ਸੌਂਪ ਦੇਣਗੇ | ਸੂਚਨਾ ਮਿਲਦਿਆਂ ਉਚ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਵੀ ਕੈਦ ਹੋ ਗਈ, ਜਿਸ ਆਧਾਰ 'ਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ¢ ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਪੰਜ ਬੱਚਿਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ¢

ਪਿਛਲੀ ਖ਼ਬਰ ਆਈ.ਸੀ.ਏ.ਆਈ. ਲੁਧਿਆਣਾ ਦੇ ਸੀ.ਏ. ਵਿਦਿਆਰਥੀਆਂ ਨੇ ਪਾਰਲੀਮੈਂਟ ਅਤੇ ਰਾਸ਼ਟਰਪਤੀ ਭਵਨ ਦਾ ਕੀਤਾ ਦੌਰਾ ਅਗਲੀ ਖ਼ਬਰ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਈ-ਰਿਕਸ਼ਾ ਚਾਲਕ ਅਤੇ ਸਵਾਰੀਆਂ ਵਾਲ-ਵਾਲ ਬਚੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।