06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਗਰੇਵਾਲ ਤੇ ਸੋਮਲ ਨੇ ਗੁਰਦੁਆਰਾ ਗੁਰੂ ਰਵਿਦਾਸ 'ਚ ਨਤਮਸਤਕ ਹੋ ਕੇ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ

ਅਜੀਤ ਡੈਸਕ 08-12-2025
• ਪਿੰਡ ਵਾਸੀਆਂ ਵਲੋਂ ਗਰੇਵਾਲ ਪਰਿਵਾਰ ਨੂੰ ਪੂਰਨ ਸਹਿਯੋਗ ਦੇਣ ਦਾ ਐਲਾਨ
ਭਾਮੀਆਂ ਕਲਾਂ/ਲੁਧਿਆਣਾ, 7 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਮੱਤੇਵਾੜਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਲੜ ਰਹੇ ਉਮੀਦਵਾਰ ਕਰਮਜੀਤ ਸਿੰਘ ਗਰੇਵਾਲ ਦੇ ਭਰਾ ਸਵ: ਜਸਵਿੰਦਰ ਸਿੰਘ ਦੀ ਪਤਨੀ ਬੀਬੀ ਗਿਆਨਪ੍ਰੀਤ ਕੌਰ ਅਤੇ ਬਲਾਕ ਸੰਮਤੀ ਦੀ ਚੋਣ ਲੜ ਰਹੇ ਇੰਦਰਜੀਤ ਸਿੰਘ ਸੋਮਲ ਨੇ ਗੁਰਦੁਆਰਾ ਗੁਰੂ ਰਵਿਦਾਸ ਵਿਖੇ ਨਤਮਸਤਕ ਹੋ ਕੇ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ | ਇਸ ਮੌਕੇ ਪਿੰਡਾਂ ਵਾਸੀਆਂ ਨੇ ਹੱਥ ਖੜ੍ਹੇ ਕਰਕੇ ਗਰੇਵਾਲ ਪਰਿਵਾਰ ਅਤੇ ਸੋਮਲ ਪਰਿਵਾਰ ਨੂੰ ਜਿਤਾਉਣ ਦਾ ਵਾਅਦਾ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਖਾਸੀ ਕਲਾਂ ਦੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਿੱਤਣ ਉਪਰੰਤ ਉਹ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਪਿੰਡਾਂ 'ਚ ਵਿਕਾਸ ਦੀ ਹਨ੍ਹੇਰੀ ਲਿਆ ਦੇਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਕਈ ਨੌਜਵਾਨ ਨਸ਼ਿਆਂ ਦੀ ਭੈੜੀ ਦਲਦਲ ਵਿਚੋਂ ਬਾਹਰ ਨਿਕਲ ਚੁੱਕੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 14 ਦਸੰਬਰ ਨੂੰ ਝਾੜੂ ਵਾਲਾ ਬਟਨ ਦਬਾ ਕੇ ਉਨ੍ਹਾਂ ਨੂੰ ਕਾਮਯਾਬ ਕੀਤਾ ਜਾਵੇ |
ਪਿਛਲੀ ਖ਼ਬਰ ਲੁਧਿਆਣਾ ਅਪਰਾਧਨਾਮਾ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਸਲੋਗਨ ਤਹਿਤ ਕਰਾਇਆ ਕਿ੍ਕਟ ਮੈਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।