07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ 'ਚ ਕੈਬਨਿਟ ਮੰਤਰੀ ਮੁੰਡੀਆਂ ਨੇ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 08-12-2025
ਭਾਮੀਆਂ ਕਲਾਂ, 7 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਨ ਅਧੀਨ ਆਉਂਦੇ ਮੱਤੇਵਾੜਾ ਜ਼ੋਨ ਦੇ ਬਲਾਕ ਭਾਮੀਆਂ ਖ਼ੁਰਦ ਵਿਖੇ ਇਕ ਅਹਿਮ ਮੀਟਿੰਗ ਬਲਾਕ ਸੰਮਤੀ ਉਮੀਦਵਾਰ ਦਰਸ਼ਨ ਸਿੰਘ ਮਾਹਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਿੱਥੇ 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ, ਉਥੇ ਹੀ ਹਲਕੇ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ ਪੱਖੋਂ ਤਰੱਕੀ ਦੀਆਂ ਲੀਹਾਂ 'ਤੇ ਅੱਗੇ ਵੱਧ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਭਰ 'ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਾਰੀ ਬਹੂਮਤ ਨਾਲ ਜਿੱਤ ਦਰਜ ਕਰਨਗੇ ਅਤੇ ਪੰਜਾਬ ਨੂੰ ਵਿਕਾਸ ਪੱਖੋਂ ਦੂਜਿਆਂ ਸੂਬਿਆਂ ਤੋਂ ਮੋਹਰੀ ਸੂਬਾ ਬਣਾ ਕੇ ਮੁੱਖ ਮੰਤਰੀ ਦਾ ਰੰਗਲਾ ਪੰਜਾਬ ਦਾ ਸੁਪਨਾ ਪੂਰਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਜ਼ੋਨ ਹੰਬੜਾਂ ਤੋਂ ਕਾਂਗਰਸ ਦੇ ਉਮੀਦਵਾਰ ਨੇ ਚੋਣ ਪ੍ਰਚਾਰ 'ਚ ਲਿਆਂਦੀ ਤੇਜ਼ੀ-ਪ੍ਰਧਾਨ ਦਿਓਲ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਮਹਾਨ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।