07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਸ਼ਹਿਰ ਦਾ ਮਸ਼ਹੂਰ ਕਾਰੋਬਾਰੀ ਗਿ੍ਫ਼ਤਾਰ <br/>

ਅਜੀਤ ਡੈਸਕ 08-12-2025
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਸ਼ਹਿਰ ਦੇ ਮਸ਼ਹੂਰ ਕਾਰੋਬਾਰੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਚਮਕੌਰ ਸਿੰਘ ਵਾਸੀ ਫੁੱਲਾਂਵਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਵਲੋਂ ਪਿਛਲੇ ਸਾਲ ਚਮਕੌਰ ਸਿੰਘ ਦੀ ਸ਼ਿਕਾਇਤ 'ਤੇ ਗੁਰੂ ਨਾਨਕ ਪਬਲਿਕ ਸਕੂਲ ਦੇ ਜਸਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਸੀ | ਪਹਿਲਾਂ ਪੁਲਿਸ ਵਲੋਂ ਇਸ ਮਾਮਲੇ ਵਿਚ ਸਿਰਫ਼ ਜਸਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਪਰ ਬਾਅਦ ਵਿਚ ਜਾਂਚ ਦੌਰਾਨ ਉਸ ਦੇ ਭਰਾ ਸੁਰਿੰਦਰ ਸਿੰਘ ਰਿਆਤ ਨੂੰ ਵੀ ਨਾਮਜ਼ਦ ਕਰ ਲਿਆ ਗਿਆ | ਪਿਛਲੇ ਕਾਫ਼ੀ ਸਮੇਂ ਤੋਂ ਪੁਲਿਸ ਵਲੋਂ ਇਹਨਾਂ ਦੋਵਾਂ ਭਰਾਵਾਂ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਬੀਤੇ ਦਿਨ ਪੁਲਿਸ ਨੇ ਸੁਰਿੰਦਰ ਸਿੰਘ ਰਿਆਤ ਨੂੰ ਕਾਬੂ ਕਰ ਲਿਆ | ਸੁਰਿੰਦਰ ਸਿੰਘ ਦਾ ਸ਼ਹਿਰ ਵਿਚ ਵੱਡਾ ਕਾਰੋਬਾਰ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ | ਪੁਲਿਸ ਵਲੋਂ ਹੁਣ ਜਸਵੀਰ ਸਿੰਘ ਦੀ ਭਾਲ ਵੀ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਉਸ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਜਰਨੈਲ ਹਰੀ ਸਿੰਘ ਨਲੂਆ ਕਲਚਰਲ ਐਂਡ ਵੈੱਲਫੇਅਰ ਸੁਸਾਇਟੀ ਨੇ ਬੂਟੇ ਲਗਾਏ <br/> ਅਗਲੀ ਖ਼ਬਰ ਆਈ.ਸੀ.ਏ.ਆਈ. ਲੁਧਿਆਣਾ ਦੇ ਸੀ.ਏ. ਵਿਦਿਆਰਥੀਆਂ ਨੇ ਪਾਰਲੀਮੈਂਟ ਅਤੇ ਰਾਸ਼ਟਰਪਤੀ ਭਵਨ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।