07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪਵਨ ਦੀਵਾਨ ਨੇ ਜੇ. ਬਲਾਕ, ਬੀ.ਆਰ.ਐਸ. ਨਗਰ ਦੇ ਲੋਕਾਂ ਨਾਲ ਕੀਤੀ ਮੀਟਿੰਗ <br/>

ਅਜੀਤ ਡੈਸਕ 08-12-2025
ਲੁਧਿਆਣਾ, 7 ਦਸੰਬਰ (ਜਤਿੰਦਰ ਭੰਬੀ)-ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਵਲੋਂ ਲੋਕਾਂ ਨਾਲ ਮਿਲ ਕੇ ਇਲਾਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਸਬੰਧੀ ਉਨ੍ਹਾਂ ਦੀ ਸੋਚ ਬਾਰੇ ਜਾਣਨ ਦੇ ਉਦੇਸ਼ ਨਾਲ ਬਲਾਕ ਜੇ., ਬੀ.ਆਰ.ਐਸ. ਨਗਰ ਦੇ ਨਿਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਹ ਮੀਟਿੰਗ ਕੁਲਬੀਰ ਸਿੰਘ ਨੀਟਾ ਵਲੋਂ ਕਰਵਾਈ ਗਈ ਅਤੇੇ ਲੋਕਾਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਗੱਲਬਾਤ ਕਰਨ ਤੋਂ ਬਾਅਦ ਪਵਨ ਦੀਵਾਨ ਨੇ ਕਿਹਾ ਕਿ ਲੋਕ ਵੱਡੇ ਵੱਡੇ ਦਾਅਵੇ ਕਰਨ ਵਾਲੀ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਪ੍ਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਆਏ ਦਿਨ ਹੋ ਰਹੀਆਂ ਅਪਰਾਧਿਕ ਵਾਰਦਾਤਾਂ ਅਤੇ ਅਪਰਾਧ ਦੇ ਲਗਾਤਾਰ ਵੱਧ ਰਹੇ ਗਰਾਫ਼ ਤੋਂ ਲੋਕ ਡਰੇ ਹੋਏ ਹਨ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਬਿ੍ਜਮੋਹਨ ਕਾਲੀਆ, ਰਜੇਸ਼ ਅਗਰਵਾਲ, ਰਮਨ ਸ਼ਰਮਾ, ਰਜੇਸ਼ ਕੁਮਾਰ, ਰਾਹੁਲ ਵਿਗ, ਰੋਹਿਤ ਪਾਹਵਾ, ਅਮਰਜੀਤ ਧਾਲੀਵਾਲ, ਭੁਪਿੰਦਰ ਚੁੱਘ, ਲਵਲੀ ਚੁੱਘ, ਈਸ਼ਵਰੀ ਪ੍ਰਸ਼ਾਦ, ਕਮਲਦੀਪ ਸਿੰਘ, ਭਵਦੀਪ ਸਿੰਘ, ਅਮਰਜੀਤ ਜੁਨੇਜਾ ਵੀ ਮੌਜੂਦ ਸਨ |

ਪਿਛਲੀ ਖ਼ਬਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਭਾਈ ਮੰਝ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਜਰਨੈਲ ਹਰੀ ਸਿੰਘ ਨਲੂਆ ਕਲਚਰਲ ਐਂਡ ਵੈੱਲਫੇਅਰ ਸੁਸਾਇਟੀ ਨੇ ਬੂਟੇ ਲਗਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।