07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਕਿਸਾਨ ਬੀਬੀਆਂ ਲਈ ਪ੍ਰਯੋਗਾਤਮਿਕ ਸਿਖਲਾਈ ਕੈਂਪ

ਅਜੀਤ ਡੈਸਕ 08-12-2025
ਲੁਧਿਆਣਾ, 7 ਦਸੰਬਰ (ਜਸਵਿੰਦਰ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕਿਸਾਨ ਕਲੱਬ (ਲੇਡੀਜ਼ ਵਿੰਗ) ਦਾ ਇਕ ਰੋਜ਼ਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਇਆ ਗਿਆ¢ ਇਸ ਮÏਕੇ 'ਤੇ ਕਿਸਾਨ ਕਲੱਬ (ਲੇਡੀਜ਼ ਵਿੰਗ) ਦੇ ਕੋਆਰਡੀਨੇਟਰ ਡਾ. ਰੁਪਿੰਦਰ ਕÏਰ ਨੇ ਦੱਸਿਆ ਕਿ ਇਸ ਕੈਂਪ ਵਿਚ 78 ਕਿਸਾਨ ਬੀਬੀਆਂ ਨੇ ਭਾਗ ਲਿਆ¢ ਉਨ੍ਹਾਂ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਅਤੇ ਕਿਸਾਨ ਕਲੱਬ ਦੇ ਮੈਂਬਰਾਂ ਨੂੰ ਜੀ ਆਇਆ ਕਿਹਾ | ਇਸ ਮÏਕੇ ਡਾ. ਕੁਲਵੀਰ ਕÏਰ ਨੇ ਦੱਸਿਆ ਕਿ ਅੱਜ ਦੇ ਇਸ ਮਹੀਨਾਵਾਰ ਕੈਂਪ ਵਿਚ ਮੈਡਮ ਕੁਲਦੀਪ ਕÏਰ ਨੇ ਬੂੰਦੀ ਦੇ ਲੱਡੂ ਬਣਾਉਣ ਸਬੰਧੀ ਅਤੇ ਘਰ ਵਿਚ ਪÏਸ਼ਟਿਕ ਮਠਿਆਈਆਂ ਬਣਾਉਣ ਬਾਰੇ ਜਾਣਕਾਰੀ ਦਿੱਤੀ¢ ਗੁਰਵਿੰਦਰ ਕÏਰ ਮੈਂਬਰ, ਕਿਸਾਨ ਕਲੱਬ ਨੇ ਕਾਜੂ ਕਤਲੀ ਬਣਾਉਣ ਬਾਰੇ ਪ੍ਰੈਕਟੀਕਲ ਤਰੀਕੇ ਨਾਲ ਜਾਣਕਾਰੀ ਸਾਂਝੀ ਕੀਤੀ ¢ ਮੈਡਮ ਕੰਵਲਜੀਤ ਕÏਰ ਸਕਿੱਲ ਡਿਵੈਲਪਮੈਂਟ ਸੈਂਟਰ ਦੀਆਂ ਗਤੀਵਿਧੀਆਂ ਬਾਰੇ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਕਰਵਾਏ ਜਾਣ ਵਾਲੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਚਾਨਣਾ ਪਾਇਆ ¢
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਜ਼ੋਨ ਨੰਬਰ 7 ਸੋਹਲ ਤੋਂ ਉਮੀਦਵਾਰ ਵਜੀਰ ਸਿੰਘ ਲਾਲੀ ਵਲੋਂ ਚੋਣ ਪ੍ਰਚਾਰ <br/> ਅਗਲੀ ਖ਼ਬਰ ਪੀ.ਏ.ਯੂ. ਦੇ ਐਕਰੋਲੋਜੀ ਮਾਹਿਰਾਂ ਨੇ ਕÏਮੀ ਪੱਧਰ 'ਤੇ ਨਾਮਣਾ ਖੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।