16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਵਾਹਨਾਂ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੰਜ ਨਾਬਾਲਗ ਗਿ੍ਫ਼ਤਾਰ

ਅਜੀਤ ਡੈਸਕ 09-12-2025
ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਕਪੁਰੀ ਵਿਚ ਐਤਵਾਰ ਤੜਕੇ ਘਰਾਂ ਦੇ ਬਾਹਰ ਖੜੇ ਚਾਰ ਵਾਹਨਾਂ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੁਲਿਸ ਨੇ ਪੰਜ ਨਾਬਾਲਗਾਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਡੀ.ਸੀ.ਪੀ. ਰੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਸਬੰਧੀ ਘਰ ਦੇ ਮਾਲਕ ਹਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕੀਤੀ ਹੈ ਅਤੇ ਇਸ ਮਾਮਲੇ ਵਿਚ ਪੰਜ ਨਾਬਾਲਗਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਜੁਵਲਾਇਨ ਜੇਲ੍ਹ ਭੇਜ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਉਸ ਦਿਨ ਧਾਰਮਿਕ ਪ੍ਰੋਗਰਾਮ ਸੀ ਅਤੇ ਇਹ ਸਾਰੇ ਲੜਕੇ ਉੱਥੇ ਪ੍ਰੋਗਰਾਮ ਦੇਖਣ ਲਈ ਗਏ ਸਨ, ਜਦੋਂ ਰਾਤ ਵਾਪਸ ਆਏ ਤਾਂ ਇਹਨਾਂ ਨੇ ਗਲੀ ਵਿਚ ਖੜੇ ਵਾਹਨਾਂ ਵਿਚੋਂ ਪੈਟਰੋਲ ਚੋਰੀ ਕਰਨ ਦੀ ਕੋਸ਼ਿਸ਼ ਕੀਤੀ | ਇਸ ਦੌਰਾਨ ਇਕ ਬੱਚੇ ਨੇ ਮਾਚਿਸ ਜਲਾ ਕੇ ਜਦੋਂ ਰੌਸ਼ਨੀ ਕਰਕੇ ਪੈਟਰੋਲ ਚੈੱਕ ਕੀਤਾ ਤਾਂ ਉੱਥੇ ਅੱਗ ਲੱਗ ਗਈ | ਉਨ੍ਹਾਂ ਦੱਸਿਆ ਕਿ ਜਿਸ ਨਾਲ ਚਾਰ ਵਾਹਨ ਸੜ ਗਏ, ਜਿਨ੍ਹਾਂ ਵਿਚ ਤਿੰਨ ਮੋਟਰਸਾਈਕਲ ਅਤੇ ਇਕ ਐਕਟੀਵਾ ਹੈ | ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਉਮਰ 9 ਤੋਂ 15 ਸਾਲ ਦੇ ਕਰੀਬ ਹੈ | ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਨਹਿਰੂ ਰੋਜ਼ ਗਾਰਡਨ ਦਾ ਬਦਲੇਗਾ ਰੂਪ <br/> ਅਗਲੀ ਖ਼ਬਰ ਸਰਕਾਰੀ ਕਾਲਜ ਈਸਟ ਵਿਖੇ ਪੀ.ਪੀ.ਐਸ.ਸੀ. ਪ੍ਰੀਖਿਆ ਕੇਂਦਰ ਸਫਲਤਾਪੂਰਵਕ ਨੇਪਰੇ ਚੜਿ੍ਹਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।