16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਿਜਲੀ ਐਕਟ ਸੋਧ ਬਿੱਲ 2025, ਸੀਡ ਬਿੱਲ-2025 ਅਤੇ ਨਵੇਂ ਲੇਬਰ ਕੋਡਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਇਆ <br/>

ਅਜੀਤ ਡੈਸਕ 09-12-2025
ਫੁੱਲਾਂਵਾਲ, 8 ਦਸੰਬਰ (ਮਨਜੀਤ ਸਿੰਘ ਦੁੱਗਰੀ)-ਅੱਜ ਸਬ ਡਵੀਜ਼ਨ ਲਲਤੋਂ ਕਲਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਅਤੇ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਦਿੱਤੇ ਸੱਦੇ 'ਤੇ ਲਲਤੋਂ ਕਲਾਂ ਦਫ਼ਤਰ ਦੇ ਅੱਗੇ ਕਿਸਾਨਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਧਰਨਾ ਦੇਣ ਉਪਰੰਤ ਇਨ੍ਹਾਂ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਚਮਕੌਰ ਸਿੰਘ ਦੀ ਮੰਚ ਸੰਚਾਲਨਾ ਹੇਠ ਚੱਲੇ ਇਸ ਧਰਨੇ ਵਿਚ ਬੋਲਦੇ ਹੋਏ ਬੁਲਾਰਿਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਿੱਜੀਕਰਨ ਦੀਆਂ ਨੀਤੀਆਂ ਵਾਪਸ ਲੈਂਦੇ ਹੋਏ ਬਿਜਲੀ ਐਕਟ ਸੋਧ ਬਿੱਲ 2025 ਤੇ ਸੀਡ ਬਿੱਲ-2025 ਵਾਪਸ ਲਿਆ ਜਾਵੇ ਅਤੇ ਨਵੇਂ ਲਾਗੂ ਕੀਤੇ ਗਏ ਕਿਰਤ ਕੋਡ ਰੱਦ ਕੀਤੇ ਜਾਣ ਅਤੇ ਕੇਂਦਰ ਵਲੋਂ ਲੋਕਾਂ ਦੇ ਜਮਹੂਰੀ ਹੱਕਾਂ ਤੇ ਕੀਤੇ ਜਾ ਰਹੇ ਹਮਲੇ ਵਾਪਸ ਲਏ ਜਾਣ | ਇਸ ਮੌਕੇ ਤੇ ਬੀ.ਕੇ.ਯੂ. ਏਕਤਾ ਡਕੌਂਦਾ ਧਨੇਰ ਵਲੋਂ ਅਮਨਦੀਪ ਸਿੰਘ, ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਰਘਵੀਰ ਸਿੰਘ ਬੈਨੀਪਾਲ, ਆਲ ਇੰਡੀਆ ਕਿਸਾਨ ਸਭਾ ਚਮਕੌਰ ਸਿੰਘ, ਮਾਸਟਰ ਜਸਦੇਵ ਸਿੰਘ ਲਲਤੋਂ ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਇਕਬਾਲ ਸਿੰਘ ਪਾਵਰ ਕਾਮ ਤੇ ਟ੍ਰਾਂਸਕੋ ਪੈਨਸ਼ਨਰ ਐਸੋਸੀਏਸ਼ਨ, ਮਨਜੀਤ ਸਿੰਘ ਪੈਨਸ਼ਨਰ ਯੂਨੀਅਨ, ਜ਼ਮੀਰ ਹੁਸੈਨ ਟੀ.ਐੱਸ.ਯੂ., ਜਸਵਿੰਦਰ ਸਿੰਘ ਫੈਡਰੇਸ਼ਨ ਏਟਕ, ਪਾਵਰ ਕਾਮ ਤੇ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਇੰਦਰਪਾਲ ਸਿੰਘ ਆਦਿ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਪਿਓ-ਪੁੱਤਰ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 22 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਵਰਕਰਜ਼ ਫੈਡਰੇਸ਼ਨ ਇੰਟਕ ਵਲੋਂ ਕੇਂਦਰ ਸਰਕਾਰ ਖਿਲਾਫ਼ ਅਰਥੀ ਫੂਕ ਰੋਸ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।