ਪਿਓ-ਪੁੱਤਰ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 22 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਅਜੀਤ ਡੈਸਕ
09-12-2025
ਕੁੱਟਮਾਰ ਦਾ ਮਾਮਲੇ : ਪੁਲਿਸ ਨੇ ਭਾਰਤ ਭੂਸ਼ਣ ਵਾਸੀ ਹੈਬੋਵਾਲ ਦੀ ਸ਼ਿਕਾਇਤ 'ਤੇ ਪਿ੍ੰਸ ਮਲਹੋਤਰਾ, ਵਰੁਨ ਮਲਹੋਤਰਾ, ਮਨੀਸ਼ ਮਲਹੋਤਰਾ ਅਤੇ ਦੋ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਪੈਸੇ ਦਾ ਲੈਣ-ਦੇਣ ਦੱਸਿਆ ਜਾ ਰਿਹਾ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਜਸਪਾਲ ਸਿੰਘ ਵਾਸੀ ਸਤਿਗੁਰੂ ਨਗਰ ਦੀ ਸ਼ਿਕਾਇਤ 'ਤੇ ਸੁਖਦੇਵ ਸਿੰਘ ਧਰਮਪਾਲ ਅਤੇ ਤਿੰਨ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ |
ਨਾਜਾਇਜ਼ ਸ਼ਰਾਬ ਬਰਾਮਦ : ਪੁਲਿਸ ਨੇ ਰਾਮ ਕੁਮਾਰ ਵਾਸੀ ਪਿੰਡ ਲਾਧੀਆਂ ਅਤੇ ਸੂਰਜ ਦਿਵਾਕਰ ਵਾਸੀ ਹੈਬੋਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀਆਂ ਨੂੰ ਪੁਲਿਸ ਨੇ ਜੱਸੀਆਂ ਚੌਕ ਨੇੜਿਓਾ ਕਾਬੂ ਕੀਤਾ ਹੈ | ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢
ਚੋਰੀਸ਼ੂਦਾ ਮੋਟਰਸਾਈਕਲ ਬਰਾਮਦ : ਪੁਲਿਸ ਨੇ ਮੁਹੰਮਦ ਮੋਨੂੰ ਵਾਸੀ ਪਿੰਡ ਫੁੱਲਾਂਵਾਲ ਅਤੇ ਅਜੇ ਵਾਸੀ ਸਲੇਮ ਟਾਬਰੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਹੈ¢ ਪੁਲਿਸ ਨੇ ਇਹਨਾਂ ਦੋਨਾਂ ਖ਼ਿਲਾਫ਼ ਕੀ ਦਰਜ ਕੀਤਾ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢
ਨੌਜਵਾਨ ਲੜਕੀ ਵਰਗਲਾਈ : ਪੁਲਿਸ ਨੇ ਜਗਜੀਤ ਸਿੰਘ ਵਾਸੀ ਪਿੰਡ ਜੰਡਿਆਲੀ ਦੀ ਸ਼ਿਕਾਇਤ 'ਤੇ ਮੋਹਿਤ ਕੁਮਾਰ ਵਾਸੀ ਕੁਹਾੜਾ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀ ਉਤੇ ਉਸ ਦੀ 19 ਸਾਲ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਲਾਉਣ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ¢
ਸੜ੍ਹਕ ਹਾਦਸੇ ਵਿਚ ਜ਼ਖਮੀ : ਪੁਲਿਸ ਨੇ ਸੁਨੀਲ ਵਾਸੀ ਸਮਰਾਲਾ ਰੋਡ ਦੀ ਸ਼ਿਕਾਇਤ 'ਤੇ ਰਾਹੁਲ ਵਰਮਾ ਵਾਸੀ ਬਸਤੀ ਜੋਧੇਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਐਕਟਿਵਾ ਸਕੂਟਰ 'ਤੇ ਜਾ ਰਿਹਾ ਸੀ, ਕੀ ਕਥਿਤ ਦੋਸ਼ੀ ਦੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਸ ਦੀ ਲੱਤ ਟੁੱਟ ਗਈ | ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢