ਲੁਧਿਆਣਾ, 8 ਦਸੰਬਰ (ਡਾ. ਤਰਲੋਚਨ ਸਿੰਘ)-ਹਲਕਾ ਉਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਅੱਜ ਵਾਰਡ ਨੰਬਰ 8 ਵਿਚ ਗੁਰਦੁਆਰਾ ਸੇਖੇਵਾਲ ਦੇ ਆਲੇ-ਦੁਆਲੇ ਦੇ ਖੇਤਰ ਵਿਚ ਗਲੀਆਂ ਦੀ ਮੁਰੰਮਤ ਲਈ ਇਕ ਪ੍ਰੋਜੈਕਟ ਲਾਂਚ ਕੀਤਾ¢ ਇਸ ਪ੍ਰੋਜੈਕਟ 'ਤੇ ਲਗਭਗ 40 ਲੱਖ ਰੁਪਏ ਦੀ ਲਾਗਤ ਨਾਲ ਇਲਾਕੇ ਵਿਚ ਕੰਕਰੀਟ ਦੀਆਂ ਗਲੀਆਂ ਬਣਾਈਆਂ ਜਾ ਰਹੀਆਂ ਹਨ¢ ਇਸ ਮÏਕੇ ਵਿਧਾਇਕ ਬੱਗਾ ਨੇ ਦੱਸਿਆ ਕਿ ਹਾਲ ਹੀ ਵਿਚ ਇਲਾਕੇ ਵਿਚ ਇਕ ਨਵਾਂ ਟਿਊਬਵੈਲ ਵੀ ਲਗਾਇਆ ਗਿਆ ਹੈ ਅਤੇ ਵਸਨੀਕਾਂ ਦੀ ਸਹੂਲਤ ਲਈ ਨਵੀਆਂ ਸੀਵਰੇਜ ਲਾਈਨਾਂ ਵੀ ਵਿਛਾਈਆਂ ਗਈਆਂ ਹਨ¢ ਵਿਧਾਇਕ ਬੱਗਾ ਨੇ ਦੱਸਿਆ ਕਿ ਉਤਰੀ ਹਲਕੇ ਵਿਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ¢ ਉਹ ਨਿਯਮਤ ਤÏਰ 'ਤੇ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝÏਤਾ ਨਾ ਹੋਵੇ ਅਤੇ ਪ੍ਰੋਜੈਕਟ ਨਿਰਧਾਰਿਤ ਸਮੇਂ ਦੇ ਅੰਦਰ ਪੂਰੇ ਹੋਣ¢