25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਤੰਬਾਕੂ ਕੰਟਰੋਲ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਸਿਵਲ ਸਰਜਨ <br/>

ਅਜੀਤ ਡੈਸਕ 10-12-2025
ਲੁਧਿਆਣਾ, 9 ਦਸੰਬਰ (ਡਾ. ਤਰਲੋਚਨ ਸਿੰਘ)-ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਜ਼ਿਲੇ੍ਹ ਭਰ ਵਿਚ ਆਮ ਲੋਕਾਂ ਅਤੇ ਸਕੂਲਾਂ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਕਾਨੂੰਨ ਕੋਟਪਾ ਅਧੀਨ ਜ਼ਿਲੇ੍ਹ ਭਰ ਵਿਚ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਆਮ ਜਨਤਾ ਨੂੰ ਤੰਬਾਕੂ ਦੀ ਵਰਤੋਂ ਕਰਨ ਨਾਲ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਤੰਬਾਕੂ ਦਾ ਲਗਾਤਾਰ ਸੇਵਨ ਕਰਨ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਡਾ. ਅਸ਼ੀਸ਼ ਚਾਵਲਾ ਨੇ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣਾ ਗੈਰ ਕਾਨੂੰਨੀ ਹੈ | ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਕੋਈ ਵੀ ਵਿਅਕਤੀ ਤੰਬਾਕੂ ਦੀ ਵਿੱਕਰੀ ਅਤੇ ਵਰਤੋਂ ਨਹੀਂ ਕਰ ਸਕਦਾ | ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਸ਼ਾਪਿੰਗ ਮਾਲ, ਬੱਸ ਸਟੈਂਡ, ਰੇਲਵੇ ਸਟੇਸ਼ਨ ਆਦਿ ਪਬਲਿਕ ਥਾਵਾਂ ਤੰਬਾਕੂ ਰਹਿਤ ਖੇਤਰ ਐਲਾਨ ਕੀਤੇ ਗਏ ਹਨ | ਇਨ੍ਹਾਂ ਥਾਵਾਂ 'ਤੇ ਕੋਈ ਵੀ ਵਿਅਕਤੀ ਤੰਬਾਕੂ ਦੀ ਕਿਸੇ ਵੀ ਰੂਪ ਵਿਚ ਵਰਤੋਂ ਨਹੀਂ ਕਰ ਸਕਦਾ | ਇਸ ਸਬੰਧੀ ਅੱਜ ਜਲੰਧਰ ਬਾਈਪਾਸ ਰੋਡ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ ਵਿਚ ਸਿਹਤ ਵਿਭਾਗ ਦੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਅਤੇ ਵਾਰਡ ਅਟੈਂਡੈਂਟ ਸੰਨੀ ਕੁਮਾਰ ਵਲੋਂ ਤੰਬਾਕੂ ਕੰਟਰੋਲ ਕਾਨੂੰਨ ਦੀ ਉਲੰਘਣਾ ਕਰਨ ਵਾਲੇ 10 ਦੁਕਾਨਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਦੇ ਚਲਾਨ ਕੱਟੇ ਗਏ | ਇਸ ਮੌਕੇ 'ਤੇ ਹਾਜ਼ਰ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਕਰਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਮੂੰਹ, ਗਲੇ, ਜਬਾੜੇ ਅਤੇ ਫੇਫੜਿਆਂ ਦੇ ਹੋਣ ਵਾਲੇ ਕੈਂਸਰ ਸੰਬੰਧੀ ਜਾਗਰੂਕ ਵੀ ਕੀਤਾ ਗਿਆ |

ਪਿਛਲੀ ਖ਼ਬਰ ਮਹਾਯੱਗ ਲਈ ਪਹਿਲਾ ਸੱਦਾ ਪੱਤਰ ਮਾਂ ਚਿੰਤਪੁਰਨੀ ਦਰਬਾਰ ਦਿੱਤਾ <br/> ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਪਿੰਡ ਕਲਿਆਣਪੁਰ ਵਿਖੇ ਵਜ਼ੀਰ ਸਿੰਘ ਲਾਲੀ ਦੇ ਹੱਕ ਵਿਚ ਭਰਵੀਂ ਚੋਣ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।