ਲੁਧਿਆਣਾ, 9 ਦਸੰਬਰ (ਆਹੂਜਾ)-ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਸਾਢੇ 7 ਗਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਪੁਲਿਸ ਵਲੋਂ ਇਸ ਸਬੰਧੀ ਸਹਾਇਕ ਸੁਪਰੀਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਮਨਦੀਪ ਸਿੰਘ ਉਰਫ਼ ਕਾਕਾ ਪੁੱਤਰ ਲਾਲ ਚੰਦ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਅਤੇ ਉਸਦੀ ਟੀਮ ਜੇਲ੍ਹ ਦੀ ਚੈਕਿੰਗ ਕਰ ਰਹੀ ਸੀ ਕਿ ਉਕਤ ਕਥਿਤ ਦੋਸ਼ੀ ਪਾਸੋਂ ਇਹ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ | ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲਾ ਪਦਾਰਥ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਹੈ |