ਫੁੱਲਾਂਵਾਲ, 9 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਸਰਕਲ ਪ੍ਰਧਾਨ ਹਰਸਿਮਰਨ ਸਿੰਘ ਦੀ ਅਗਵਾਈ ਹੇਠ ਸਤਜੋਤ ਨਗਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਧਾਂਦਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਮਨਜੀਤ ਕੌਰ ਪਤਨੀ ਸਾਬਕਾ ਸਰਪੰਚ ਚਰਨਜੀਤ ਸਿੰਘ ਕਾਲਾ ਦਾਦ ਅਤੇ ਸਤਜੋਤ ਬਲਾਕ ਸੰਮਤੀ ਤੋਂ ਉਮੀਦਵਾਰ ਸਿਮਰਨਦੀਪ ਸਿੰਘ ਦੇ ਹੱਕ ਵਿਚ ਆਪਣੇ ਸਾਥੀਆਂ ਸਮੇਤ ਚੋਣ ਪ੍ਰਚਾਰ ਕਰਦਿਆਂ ਉਨ੍ਹਾਂ ਦੇ ਹੱਕ ਵਿਚ ਵੋਟਰਾਂ ਨੂੰ ਲਾਮਬੰਦ ਕੀਤਾ ਗਿਆ | ਉਨ੍ਹਾਂ ਪੰਜਾਬ ਅਤੇ ਪਿੰਡਾਂ ਦੀ ਖ਼ੁਸ਼ਹਾਲੀ ਲਈ ਇਨ੍ਹਾਂ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ 2027 ਵਿਚ ਬਣਨ ਵਾਲੀ ਅਕਾਲੀ ਸਰਕਾਰ ਦਾ ਮੁੱਢ ਬੰਨ੍ਹਣ ਦੀ ਅਪੀਲ ਕੀਤੀ | ਇਸ ਮੌਕੇ ਸਾਬਕਾ ਸਰਪੰਚ ਚਰਨਜੀਤ ਸਿੰਘ ਕਾਲਾ ਦਾਦ, ਐਸ.ਪੀ ਸਿੰਘ, ਜੱਸੀ ਸਪੇਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਹੱਲਾ ਵਾਸੀ ਵੀ ਹਾਜ਼ਰ ਰਹੇ |