25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 10-12-2025
ਲੁਧਿਆਣਾ, 9 ਦਸੰਬਰ (ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਨਾਜਾਇਜ਼ ਪਿਸਤੌਲ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅਨਮੋਲ ਵਿਸ਼ਵਕਰਮਾ ਵਾਸੀ ਭਾਈ ਹਿੰਮਤ ਸਿੰਘ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਅਤੇ ਇਕ ਕਾਰਤੂਸ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਬੀਤੇ ਦਿਨ ਧਾਂਦਰਾ ਰੋਡ 'ਤੇ ਆਪਣੀ ਕਾਰ 'ਤੇ ਜਾ ਰਿਹਾ ਸੀ ਕਿ ਉੱਥੇ ਪੁਲਿਸ ਵਲੋਂ ਲਗਾਏ ਗਏ ਨਾਕੇ 'ਤੇ ਜਦੋਂ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਇਹ ਪਿਸਤੌਲ ਬਰਾਮਦ ਕੀਤੀ ਗਈ | ਪੁਲਿਸ ਨੇ ਉਸ ਦੀ ਕਾਰ ਵੀ ਕਬਜ਼ੇ ਵਿਚ ਲੈ ਲਈ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ | ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਪੰਜਾਬ ਟੈਕਸ ਬਾਰ ਐਸੋਸੀਏਸ਼ਨ ਵਲੋਂ 12 ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਅਗਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਲਈ ਦੂਜੇ ਰਾਊਾਡ ਦੀ ਰਿਹਰਸਲ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।