25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪੰਜਾਬ ਟੈਕਸ ਬਾਰ ਐਸੋਸੀਏਸ਼ਨ ਵਲੋਂ 12 ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਅਜੀਤ ਡੈਸਕ 10-12-2025
ਲੁਧਿਆਣਾ, 9 ਦਸੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਟੈਕਸ ਬਾਰ ਐਸੋਸੀਏਸ਼ਨ ਤੇ ਵੱਖ-ਵੱਖ ਵਪਾਰਕ ਤੇ ਉਦਯੋਗਿਕ ਸੰਗਠਨਾਂ ਨੇ ਜੀ.ਐਸ.ਟੀ. ਤੇ ਵੈਟ ਰਿਫੰਡ ਲੰਬੇ ਸਮੇਂ ਤੋਂ ਜਾਰੀ ਨਾ ਕਰਨ ਦੇ ਵਿਰੋਧ ਵਿਚ 12 ਦਸੰਬਰ ਨੰੂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ | ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਸਰੀਨ ਨੇ ਦੱਸਿਆ ਕਿ ਮਈ ਤੋਂ ਰਿਫੰਡਾਂ ਵਿਚ ਹੋ ਰਹੀ ਦੇਰੀ ਕਾਰਨ ਐਮ.ਐਸ.ਐਮ.ਈ.ਐਸ. ਤੇ ਵਪਾਰਕ ਇਕਾਈਆਂ ਦੀਆਂ ਵਿੱਤੀ ਹਾਲਤਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ | ਕਈ ਵਾਰ ਸਰਕਾਰ ਨੰੂ ਯਾਦ ਦਿਵਾਉਣ ਦੇ ਬਾਵਜੂਦ ਕੋਈ ਕਦਮ ਨਹੀਂ ਚੁੱਕਿਆ ਗਿਆ | ਉਨ੍ਹਾਂ ਦੱਸਿਆ ਕਿ 12 ਦਸੰਬਰ ਨੰੂ ਸਾਰੇ ਜ਼ਿਲ੍ਹਾ ਮੁੱਖ ਦਫ਼ਤਰਾਂ 'ਤੇ ਸੰਯੁਕਤ ਰੋਸ ਪ੍ਰਦਰਸ਼ਨ, ਧਰਨੇ ਤੇ ਵੱਡੀ ਵਿਰੋਧੀ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਵਲੋਂ ਸਰਕਾਰ ਨੰੂ ਤੁਰੰਤ ਸਾਰੇ ਲੰਬਿਤ ਰਿਫੰਡ ਜਾਰੀ ਕਰਨ ਦੀ ਅਪੀਲ ਕੀਤੀ ਹੈ, ਨਹੀਂ ਤਾਂ ਅੰਦੋਲਨ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਢੋਡੇ ਸਮੇਤ ਸੰਮਤੀ ਉਮੀਦਵਾਰਾਂ ਦੇ ਚੋਣਾਵੀ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।