24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮਾਂ ਦੇ ਲੱਖਾਂ ਰੁਪਏ ਮੱੁਲ ਦੇ ਗਹਿਣੇ ਅਤੇ ਨਗਦੀ ਚੋਰੀ ਕਰਕੇ ਪੁੱਤਰ ਸਾਥੀ ਸਮੇਤ ਫਰਾਰ <br/>

ਅਜੀਤ ਡੈਸਕ 25-12-2025
ਲੁਧਿਆਣਾ, 24 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀਏਯੂ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਰਪੋਰੇਸ਼ਨ ਕਾਲੋਨੀ ਵਿਚ ਮਾਂ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਤੇ ਨਗਦੀ ਲੈ ਕੇ ਪੁੱਤਰ ਆਪਣੇ ਇਕ ਸਾਥੀ ਲੜਕੀ ਨਾਲ ਫਰਾਰ ਹੋ ਗਿਆ | ਪੁਲਿਸ ਵਲੋਂ ਇਸ ਸਬੰਧੀ ਰਣਜੀਤ ਕੌਰ ਵਾਸੀ ਕਾਰਪੋਰੇਸ਼ਨ ਕਾਲੋਨੀ ਦੀ ਸ਼ਿਕਾਇਤ ਤੇ ਉਸਦੇ ਪੁੱਤਰ ਦੀਪ ਇੰਦਰ ਸਿੰਘ ਅਤੇ ਪ੍ਰਭਜੋਤ ਕੋਰ ਪੁੱਤਰੀ ਜਗਦੀਸ਼ ਸਿੰਘ ਵਾਸੀ ਪਿੰਡ ਫੁੱਲਾਂਵਾਲ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦਾ ਪੁੱਤਰ ਉਕਤ ਲੜਕੀ ਨਾਲ ਪਿਛਲੇ ਕਾਫ਼ੀ ਸਮੇਂ ਤੋਂ ਰਹਿ ਰਿਹਾ ਸੀ ਅਤੇ ਬੀਤੇ ਦਿਨ ਉਹ ਆਪਣੇ ਪੇਕੇ ਗਈ ਹੋਈ ਸੀ, ਜਦੋਂ ਉਹ ਘਰ ਵਾਪਸ ਆਈ ਤਾਂ ਉਸ ਦੇਖਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਹਨ ਅਤੇ ਘਰ ਵਿਚ ਪਏ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਨਗਦੀ ਅਤੇ ਹੋਰ ਸਮਾਨ ਚੋਰੀ ਹੋ ਚੁੱਕਾ ਹੈ, ਜਿਸ 'ਤੇ ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਹਜ਼ਾਰਾਂ ਰੁਪਏ ਦੀ ਨਗਦੀ ਸਮੇਤ ਸੱਟੇਬਾਜ਼ ਕਾਬੂ ਅਗਲੀ ਖ਼ਬਰ ਸਰਦੀ ਦੇ ਤਿੱਖੇ ਤੇਵਰਾਂ ਨੇ ਹੌਜ਼ਰੀ ਉਦਯੋਗ 'ਚ ਫੂਕੀ ਜਾਨ, ਵਿੱਕਰੀ 'ਚ ਆਇਆ ਉਛਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।