25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਦਾਣਾ ਮੰਡੀ ਵਿਚ ਗੁੰਡਾਗਰਦੀ <br/>

ਅਜੀਤ ਡੈਸਕ 25-12-2025
ਲੁਧਿਆਣਾ, 24 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਬਜ਼ੀ ਮੰਡੀ ਕਾਰਾਬਾਰਾ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਦੋ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੰਕਜ ਸਿੰਘਾਨੀਆਂ ਵਾਸੀ ਸਿਵਿਲ ਲਾਈਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਵਿਕਾਸ ਕੁਮਾਰ ਅਤੇ ਵਿੱਕੀ ਉੱਤਰ ਕੇਵਲ ਕੁਮਾਰ ਵਾਸੀ ਪਿੰਡ ਸਲੇਮਪੁਰ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਨੌਕਰ ਵਿਕਾਸ ਨਾਲ ਸਬਜ਼ੀ ਮੰਡੀ ਸਬਜ਼ੀ ਲੈਣ ਲਈ ਗਿਆ ਸੀ ਜਿੱਥੇ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ ਦਿਨ ਨੌਕਰ ਵਿਕਾਸ ਦੀ ਕੁੱਟਮਾਰ ਕੀਤੀ ਅਤੇ ਆਪਣੇ ਪਾਸ ਰੱਖਿਆ ਪਿਸਤੌਲ ਕੱਢ ਲਿਆ ਤੇ ਗੋਲੀ ਮਾਰਨ ਦੀ ਕੋਸ਼ਿਸ਼ ਵੀ ਕੀਤੀ | ਉਸ ਦੱਸਿਆ ਕਿ ਉਹ ਨਿਤੇਸ਼ ਫਰੂਟ ਕੰਪਨੀ ਦੇ ਸਾਹਮਣੇ ਆਪਣੀ ਕਾਰ ਲਗਾ ਕੇ ਗਿਆ ਸੀ ਕਿ ਕਥਿਤ ਦੋਸ਼ੀ ਫਰੂਟ ਕੰਪਨੀ ਵਿਚ ਬਤੌਰ ਸੁਰੱਖਿਆ ਮੁਲਾਜ਼ਮ ਲੱਗੇ ਹੋਏ ਹਨ, ਜਿਨ੍ਹਾਂ ਨੇ ਇਸ ਗੱਲ ਨੂੰ ਲੈ ਕੇ ਉਥੇ ਗੁੰਡਾਗਰਦੀ ਕੀਤੀ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ, ਪਰ ਇਹ ਕਥਿਤ ਦੋਸ਼ੀ ਉਥੋਂ ਫਰਾਰ ਹੋ ਚੁੱਕੇ ਸਨ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਸੀ |

ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪਾਰਟੀ ਦੀ ਮਜ਼ਬੂਤੀ ਲਈ ਕਾਂਗਰਸ ਦੇ ਐਸ.ਸੀ. ਡਿਪਾਰਟਮੈਂਟ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।