26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਦਸਤਾਰ ਮੁਕਾਬਲੇ <br/>

ਅਜੀਤ ਡੈਸਕ 25-12-2025
ਡਾਬਾ/ਲੁਹਾਰਾ, 24 ਦਸੰਬਰ (ਕੁਲਵੰਤ ਸਿੰਘ ਸੱਪਲ)-ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਗੁਰੂ ਗੋਬਿੰਦ ਸਿੰਘ ਨਗਰ ਵਿਚ ਸ਼ਹੀਦੀ ਦਿਹਾੜਿਆਂ ਨੂੰ ਮੱਦੇਨਜ਼ਰ ਰੱਖਦਿਆਂ ਸਕੂਲ ਵਿਚ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਅਤੇ ਹਿੱਸਾ ਲੈਣ ਵਾਲੇ ਬਾਕੀ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਦਸਤਾਰ ਹਰ ਸਿੱਖ ਲਈ ਜ਼ਰੂਰੀ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮਧੂ ਬਾਲਾ, ਵਾਈਸ ਪਿ੍ੰਸੀਪਲ ਮੈਡਮ ਅਰਸ਼ਦੀਪ ਕੌਰ, ਚੀਫ ਕੋਆਡੀਨੇਟਰ ਮੈਡਮ ਰਮਨਦੀਪ ਕੌਰ, ਪ੍ਰਾਇਮਰੀ ਕੋਆਰਡੀਨੇਟਰ ਮੈਡਮ ਜਸਪ੍ਰੀਤ ਕੌਰ ਅਤੇ ਸੀਨੀਅਰ ਕੋਆਰਡੀਨੇਟਰ ਮੈਡਮ ਅਮਨ ਜੋਤੀ ਅਤੇ ਸਮੂਹ ਸਟਾਫ ਹਾਜ਼ਰ ਰਿਹਾ |

ਪਿਛਲੀ ਖ਼ਬਰ ਸੀਨੀਅਰ ਅਕਾਲੀ ਆਗੂ ਗਰੇਵਾਲ ਦੇ ਮਾਤਾ-ਪਿਤਾ ਦੀ ਸਾਲਾਨਾ ਬਰਸੀ 'ਤੇ ਕਈ ਆਗੂ ਪਹੁੰਚੇ <br/> ਅਗਲੀ ਖ਼ਬਰ ਭਾਮੀਆਂ ਖੁਰਦ 'ਚ ਕੱਟੀ ਜਾਣ ਵਾਲੀ ਕਾਲੋਨੀ ਦਾ ਮਾਮਲਾ ਗਰਮਾਉਣ ਤੋਂ ਬਾਅਦ ਕੰਮ ਲਟਕਿਆ ਅੱਧ ਵਿਚਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।