29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪੰਚਾਇਤ ਸੰਮਤੀ ਚੋਣਾਂ 'ਚ ਅਕਾਲੀ ਦਲ ਦੇ ਉਭਾਰ ਨੇ ਵਿਰੋਧੀਆਂ ਦੀ ਨੀਂਦ ਉਡਾਈ-ਜਥੇਦਾਰ ਮਲਕਪੁਰ <br/>

ਅਜੀਤ ਡੈਸਕ 25-12-2025
ਹੰਬੜਾਂ, 24 ਦਸੰਬਰ (ਮੇਜਰ ਹੰਬੜਾਂ)-ਪੰਚਾਇਤ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਦੀ ਹੋਈ ਜਿੱਤ ਅਤੇ ਸੂਬੇ 'ਚ ਪਾਰਟੀ ਦੇ ਵੋਟ ਬੈਂਕ ਵਾਧੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਭਾਰ ਨੇ ਸੱਤ੍ਹਾਧਾਰੀ ਪਾਰਟੀ ਦੇ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਉਡਾਈ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਮਲਕਪੁਰ ਨੇ ਸੰਮਤੀ ਜ਼ੋਨ ਹੰਬੜਾਂ, ਮਲਕਪੁਰ ਬੇਟ ਅਤੇ ਨੂਰਪੁਰ ਬੇਟ ਤੋਂ ਬਲਾਕ ਸੰਮਤੀ ਸੀਟਾਂ ਜਿੱਤਣ ਅਤੇ ਹੰਬੜਾਂ ਜ਼ੋਨ ਤੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕਿਰਨਦੀਪ ਕੌਰ ਕਾਦੀਆਂ ਵਲੋਂ ਸੱਤ੍ਹਾਧਾਰੀ ਉਮੀਦਵਾਰ ਨੂੰ ਦਿੱਤੀ ਟੱਕਰ ਅਤੇ ਕਾਂਗਰਸੀ ਉਮੀਦਾਵਰ ਤੋਂ ਅੱਗੇ ਰਹਿਣ 'ਤੇ ਖੁਸ਼ੀ ਸਾਂਝੀ ਕਰਦਿਆਂ ਕੀਤਾ | ਜਥੇਦਾਰ ਮਲਕਪੁਰ ਨੇ ਕਿਹਾ ਕਿ ਹੰਬੜਾਂ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜ ਬਾਠ ਅਤੇ ਮਲਕਪੁਰ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਕੁਲਵਿੰਦਰ ਕੌਰ ਝੱਮਟ, ਨੂਰਪੁਰ ਬੇਟ ਜ਼ੋਨ ਤੋਂ ਸਰਪੰਚ ਸੁੱਚਾ ਸਿੰਘ ਨੇ ਸ਼ਾਨਦਾਰ ਜਿੱਤ ਦਰਜ ਕਰਕੇ ਅਕਾਲੀ ਦਲ ਦੇ ਹੱਕ 'ਚ ਹਵਾ ਦਾ ਰੁੱਖ ਬਦਲਿਆ | ਜਥੇਦਾਰ ਮਲਕਪੁਰ ਨੇ ਕਿਹਾ ਕਿ ਅਕਾਲ ਵਰਕਰ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਹੋਰ ਮਿਹਨਤ ਕਰਦਿਆਂ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਗੇ |

ਪਿਛਲੀ ਖ਼ਬਰ ਚਾਈਨਾ ਡੋਰ ਨੇ ਢਾਹਿਆ ਕਹਿਰ, ਐਕਟਿਵਾ ਸਵਾਰ ਔਰਤ ਹੋਈ ਗੰਭੀਰ ਜ਼ਖਮੀ <br/> ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤੋਂ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਲੈ ਸਕਦੇ ਬੰਦੀ-ਜ਼ਿਲ੍ਹਾ ਤੇ ਸੈਸ਼ਨ ਜੱਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।