29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਵਚੇਤਨਾ ਬਾਲ ਭਲਾਈ ਕਮੇਟੀ ਦੀ ਸਲਾਨਾ ਮੀਟਿੰਗ 28 ਨੂੰ <br/>

ਅਜੀਤ ਡੈਸਕ 25-12-2025
ਲੁਧਿਆਣਾ, 24 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਵਚੇਤਨਾ ਬਾਲ ਭਲਾਈ ਕਮੇਟੀ ਦੀ ਸਲਾਨਾ ਮੀਟਿੰਗ ਸਥਾਨਕ ਸਰਕਟ ਹਾਊਸ ਵਿਖੇ 28 ਦਸੰਬਰ ਨੂੰ ਕੀਤੀ ਜਾਵੇਗੀ ਅਤੇ ਨਵਚੇਤਨਾ ਦੇ ਵੱਖ-ਵੱਖ ਵਿੰਗ ਨਵਚੇਤਨਾ ਬਾਲ ਭਲਾਈ ਕਮੇਟੀ, ਨਵ ਚੇਤਨਾ ਵੂਮਨ ਫਰੰਟ, ਨਵਚੇਤਨਾ ਸੀਨੀਅਰ ਸਿਟੀਜਨ ਕੌਂਸਲ, ਨਵਚੇਤਨਾ ਆਰਟਿਸਟ ਵਿੰਗ, ਨਵਚੇਤਨਾ ਯੂਥ ਵਿੰਗ ਅਤੇ ਨਵਚੇਤਨਾ ਜੂਨੀਅਰ ਵਿੰਗ ਦਾ ਰਸਮੀ ਤੌਰ 'ਤੇ ਪੁਨਰਗਠਨ ਕੀਤਾ ਜਾਵੇਗਾ | ਕਮੇਟੀ ਦੇ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ 1 ਦਸੰਬਰ ਤੋਂ ਸਾਰੇ ਵਿੰਗਾਂ ਦੀਆਂ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਦਾ ਪੁਨਰਗਠਨ ਕੀਤਾ ਜਾਵੇਗਾ | ਸ. ਸੇਖੋਂ ਨੇ ਦੱਸਿਆ ਕਿ ਸਾਲ 2026 ਲਈ ਜਾਗਰੂਕਤਾ ਕੈਲੰਡਰ ਮੁੱਖ ਮਹਿਮਾਨ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ (ਸ਼ਾਹੀ ਇਮਾਮ ਪੰਜਾਬ) ਅਤੇ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਦੁਆਰਾ ਲੋਕ ਅਰਪਣ ਕੀਤਾ ਜਾਵੇਗਾ | ਪ੍ਰਧਾਨ ਸੇਖੋਂ ਨੇ ਦੱਸਿਆ ਕਿ ਇਸ ਕੈਲੰਡਰ ਵਿਚ ਕਲਾਕਾਰ ਅਮਰ ਸਿੰਘ, ਮਨਦੀਪ ਕੌਰ ਅਤੇ ਦਵਿੰਦਰ ਕੌਰ ਦੀਆਂ ਬਣਾਈਆਂ ਪੇਂਟਿੰਗਾਂ ਲਗਾਈਆਂ ਗਈਆਂ ਹਨ ਤਾਂ ਜੋ ਸਮਾਜ ਨੂੰ ਨਸ਼ਿਆਂ ਅਤੇ ਬਾਲ ਮਜ਼ਦੂਰੀ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਜਾਗਰੂਕ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਕੈਲੰਡਰ ਦੀਆਂ 10,000 ਕਾਪੀਆਂ ਸਥਾਨਕ ਪਬਲਿਕ ਥਾਵਾਂ ਉੱਪਰ ਲਗਾਈਆਂ ਜਾਣਗੀਆਂ ਤਾਂ ਜੋ ਸਮਾਜ ਨੂੰ ਨਸ਼ਿਆਂ ਅਤੇ ਬਾਲ ਮਜ਼ਦੂਰੀ ਵਿਰੁੱਧ ਜਾਗਰੂਕ ਕੀਤਾ ਜਾ ਸਕੇ | ਸਲਾਨਾ ਮੀਟਿੰਗ ਵਿਚ ਆਰਟਿਸਟ ਅਮਰਦੀਪ ਸਿੰਘ, ਮਨਦੀਪ ਕੌਰ ਅਤੇ ਦਵਿੰਦਰ ਕੌਰ ਨੂੰ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਲਾਨਾ ਮੀਟਿੰਗ ਵਿਚ ਨਵੀਆਂ ਅਹੁਦੇਦਾਰੀਆਂ ਦਿੱਤੀਆਂ ਜਾਣਗੀਆਂ ਅਤੇ ਨਵੇਂ ਮੈਂਬਰਾਂ ਨੂੰ ਮੈਂਬਰਸ਼ਿਪ ਦਿੱਤੀ ਜਾਵੇਗੀ | ਪ੍ਰੋਗਰਾਮ ਦਾ ਸੰਚਾਲਨ ਸ. ਬਲਵੰਤ ਸਿੰਘ ਭੀਖੀ (ਰਾਜ ਪੱਧਰੀ ਭਾਸ਼ਣ ਵਿਜੇਤਾ) ਦੁਆਰਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਨਾਹਰ ਮੁਬਾਰਿਕਪੁਰੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਮੈਡੀਕਲ ਚੈਕਅਪ ਕੈਂਪ 27 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।