15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਨਸ਼ੀਲੇ ਪਦਾਰਥ ਦੀ ਤਸਕਰੀ ਦੇ ਮਾਮਲੇ ਵਿਚ ਨਾਮਜ਼ਦ ਔਰਤ ਦਾ ਪੁਲਿਸ ਨੇ ਢਾਹਿਆ ਮਕਾਨ <br/>

ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੇ ਪਦਾਰਥ ਦੀ ਤਸਕਰੀ ਦੇ ਮਾਮਲੇ ਵਿਚ ਨਾਮਜ਼ਦ ਇਕ ਔਰਤ ਦਾ ਪੁਲਿਸ ਵਲੋਂ ਅੱਜ ਮਕਾਨ ਢਾਹ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੋਤੀ ਨਗਰ ਦੇ ਐਸ.ਐਚ.ਓ. ਭੁਪਿੰਦਰ ਸਿੰਘ ਨੇ ਦੱਸਿਆ ਕਿ ਰੀਨਾ ਪਤਨੀ ਰਿੰਕੂ ਵਾਸੀ ਨਿਊ ਹਰਕਿ੍ਸ਼ਨਾ ਕਾਲੋਨੀ ਖ਼ਿਲਾਫ਼ ਨਸ਼ਾ ਤਸਕਰੀ ਦੇ ਤਿੰਨ ਮਾਮਲੇ ਦਰਜ ਹਨ ਅਤੇ ਉਹ ਅੱਜਕੱਲ੍ਹ ਜੇਲ੍ਹ ਵਿਚ ਹੈ | ਉਨ੍ਹਾਂ ਦੱਸਿਆ ਕਿ ਰੀਨਾ ਦਾ ਉਕਤ 50 ਗਜ ਦਾ ਮਕਾਨ ਹਰਕਿਸ਼ਨਾ ਕਾਲੋਨੀ ਵਿਚ ਹੈ, ਜਿਸ ਦੀ ਕੀਮਤ 15 ਲੱਖ ਹੈ | ਅੱਜ ਇਸ ਨੂੰ ਢਾਹ ਦਿੱਤਾ ਗਿਆ ਹੈ, ਕਿਉਂਕਿ ਇਹ ਮਕਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਕੇ ਉਸ ਵਲੋਂ ਬਣਾਇਆ ਗਿਆ |

ਪਿਛਲੀ ਖ਼ਬਰ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਦੁੱਧ ਦੇ ਲੰਗਰ ਲਗਾਏ <br/> ਅਗਲੀ ਖ਼ਬਰ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ 'ਚ 112 ਪਿੰਡ ਸ਼ਾਮਿਲ ਕਰਨ ਦਾ ਪ੍ਰਸਤਾਵ ਪਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।