15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਵਿਧਾਇਕ ਸੰਗੋਵਾਲ ਨੇ ਜ਼ਖਮੀਆਂ ਦਾ ਜਾਣਿਆ ਹਾਲ ਚਾਲ <br/>

ਅਜੀਤ ਡੈਸਕ 27-12-2025
ਆਲਮਗੀਰ, 26 ਦਸੰਬਰ (ਜਰਨੈਲ ਸਿੰਘ ਪੱਟੀ)-ਬੀਤੇ ਦਿਨੀਂ ਬਲਾਕ ਸੰਮਤੀ ਚੋਣਾਂ ਦੀ ਜਿੱਤ ਦਾ ਜਸ਼ਨ ਮਨਾ ਰਹੇ 'ਆਪ' ਵਰਕਰਾਂ 'ਤੇ ਕਾਂਗਰਸੀਆਂ ਵਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਜ਼ਖਮੀ ਹੋਏ 'ਆਪ' ਵਰਕਰਾਂ ਦਾ ਹਾਲ ਚਾਲ ਜਾਣਨ ਲਈ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਿਸ਼ੇਸ਼ ਤੌਰ 'ਤੇ ਹਸਪਤਾਲ ਪਹੁੰਚੇ | ਇਸ ਮੌਕੇ ਵਿਧਾਇਕ ਸੰਗੋਵਾਲ ਨੇ ਜ਼ਖਮੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਉਨ੍ਹਾਂ ਨਾਲ ਚਟਾਨ ਵਾਂਗ ਖੜੀ ਹੈ | ਉਨ੍ਹਾਂ ਨੇ ਕਿਹਾ ਕਿ 'ਆਪ' ਵਰਕਰਾਂ ਉਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਅਤੇ ਹੋਰ ਸਾਥੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਆਈ.ਸੀ.ਏ.ਆਈ. ਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਾਬ 'ਚ ਵਣਜ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਮਝੌਤੇ 'ਤੇ ਦਸਤਖਤ... ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਬਲਵੀਰ ਜਲਾਲਾਬਾਦੀ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।