17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗਿਆਨ ਅੰਜਨ ਅਕਾਡਮੀ ਸਕੂਲ ਦੇ ਬੱਚਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ <br/>

ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਡਾ. ਤਰਲੋਚਨ ਸਿੰਘ)-ਗਿਆਨ ਅੰਜਨ ਅਕਾਡਮੀ ਸਕੂਲ ਦੇ ਬੱਚਿਆਂ ਨੇ ਫਤਹਿਗੜ੍ਹ ਸਾਹਿਬ ਜਾ ਕੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ | ਸਕੂਲ ਦੀ ਪਿ੍ੰਸੀਪਲ ਡਾ. ਕੁਲਵਿੰਦਰ ਕੌਰ ਮਿਨਹਾਸ ਤੇ ਅਧਿਆਪਕਾ ਰਿੱਤੂ ਗੌਤਮ ਨੇ ਦੱਸਿਆ ਕਿ ਬੱਚਿਆਂ ਨੇ ਉਨ੍ਹਾਂ ਪਵਿੱਤਰ ਗਿਲਾਸਾਂ ਦੇ ਦਰਸ਼ਨ ਵੀ ਕੀਤੇ ਜਿਨ੍ਹਾਂ ਵਿਚ ਬਾਬਾ ਮੋਤੀ ਰਾਮ ਮਹਿਰਾ ਨੇ ਗੁਰੂ ਜੀ ਦੇ ਲਾਲਾਂ ਨੂੰ ਦੁੱਧ ਪਿਲਾਇਆ ਸੀ | ਫਤਹਿਗੜ੍ਹ ਸਾਹਿਬ ਜਾਣ ਤੋਂ ਪਹਿਲਾਂ ਪਿ੍ੰਸੀਪਲ ਡਾ. ਕੁਲਵਿੰਦਰ ਕੌਰ ਮਿਨਹਾਸ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ |

ਪਿਛਲੀ ਖ਼ਬਰ ਨੌਜਵਾਨ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ 'ਚ ਔਰਤ ਸਮੇਤ ਪੰਜ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਆਈ.ਸੀ.ਏ.ਆਈ. ਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਾਬ 'ਚ ਵਣਜ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਮਝੌਤੇ 'ਤੇ ਦਸਤਖਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।