17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ੱਕੀ ਹਾਲਾਤ ਵਿਚ ਵਿਅਕਤੀ ਦੀ ਮੌਤ, ਹੱਤਿਆ ਦੀ ਆਸ਼ੰਕਾ <br/>

ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਐਲਆਈਜੀ ਫਲੈਟ ਨੇੜੇ ਸਥਿਤ ਇਕ ਪਾਰਕ ਵਿਚ ਅੱਜ ਬਾਅਦ ਦੁਪਹਿਰ ਪੁਲਿਸ ਨੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ, ਜਿਸ ਬਾਰੇ ਉਸਦੀ ਹੱਤਿਆ ਕਰਨ ਦੀ ਆਸ਼ੰਕਾ ਪ੍ਰਗਟ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀਆਂ ਲੱਤਾਂ ਰੱਸੀ ਨਾਲ ਬੰਨ੍ਹੀਆਂ ਹੋਈਆਂ ਸਨ | ਮਿ੍ਤਕ ਦੀ ਸ਼ਨਾਖਤ ਦਿਨੇਸ਼ ਕੁਮਾਰ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 35 ਸਾਲ ਦੇ ਕਰੀਬ ਸੀ ਅਤੇ ਉਹ ਗੁਰੂ ਅਰਜਨ ਦੇਵ ਨਗਰ ਵਿਚ ਰਹਿੰਦਾ ਸੀ | ਮਿ੍ਤਕ ਦਿਨੇਸ਼ ਆਪਣੀ ਮਾਂ ਨਾਲ ਰਹਿੰਦਾ ਸੀ, ਜਦਕਿ ਉਸਦੀ ਪਤਨੀ ਉਸ ਤੋਂ ਅਲੱਗ ਰਹਿ ਰਹੀ ਸੀ | ਅੱਜ ਜਦੋਂ ਪਾਰਕ ਵਿਚ ਕੁਝ ਲੋਕਾਂ ਨੇ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਗਗਨਦੀਪ ਨੇ ਦੱਸਿਆ ਕਿ ਮਿ੍ਤਕ ਸ਼ਰਾਬ ਪੀਂਣ ਦਾ ਆਦੀ ਸੀ | ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਮੌਤ 'ਤੇ ਸਹੀ ਕਰਨਾ ਬਾਰੇ ਸਪੱਸ਼ਟ ਨਹੀਂ ਹੋ ਸਕਿਆ ਹੈ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨ ਦਾ ਪਤਾ ਲੱਗ ਸਕੇਗਾ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ <br/> ਅਗਲੀ ਖ਼ਬਰ ਨੌਜਵਾਨ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ 'ਚ ਔਰਤ ਸਮੇਤ ਪੰਜ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।