17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ <br/>

ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਡਾ. ਤਰਲੋਚਨ ਸਿੰਘ)- ਵਿਸ਼ਵ ਪੰਜਾਬੀ ਕਵੀ ਸਭਾ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ, ਅਮਨ ਪਾਰਕ, ਫਿਰੋਜ਼ਪੁਰ ਰੋਡ ਵਿਖੇ ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਤੇ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਉੱਘੇ ਪੰਥਕ ਕਵੀ ਜੋਗਿੰਦਰ ਸਿੰਘ ਕੰਗ, ਚਰਨਜੀਤ ਸਿੰਘ ਚੰਨ, ਗੁਰਵਿੰਦਰ ਸਿੰਘ ਸ਼ੇਰਗਿੱਲ, ਬੀਬੀ ਕੁਲਦੀਪ ਕੌਰ ਦੀਪ, ਲਖਵੀਰ ਸਿੰਘ ਖਾਲਸਾ, ਬੀਬੀ ਗੁਰਪ੍ਰੀਤ ਕੌਰ, ਬੀਬੀ ਅਰਸ਼ਦੀਪ ਕੌਰ ਅਤੇ ਬੀਬੀ ਪਰਮਜੀਤ ਕੌਰ ਨੇ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਸੰਬੰਧੀ ਆਪਣੀਆਂ ਅਨਮੋਲ ਕਵਿਤਾਵਾਂ ਤੇ ਗੀਤਾਂ ਦੁਆਰਾ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਵੀਆਂ ਕਵਿਤਰੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਟੇਜ ਦਾ ਸੰਚਾਲਨ ਜੋਗਿੰਦਰ ਸਿੰਘ ਕੰਗ ਨੇ ਬਾਖੂਬੀ ਨਿਭਾਇਆ | ਇਸ ਮੌਕੇ ਪ੍ਰਧਾਨ ਸਤਵਿੰਦਰ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਇੰਦਰਪ੍ਰੀਤ ਸਿੰਘ, ਰਾਜਵੀਰ ਸਿੰਘ, ਭਾਈ ਇਕ ਓਾਕਾਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਟੈਂਪੂ ਚੜ੍ਹਾ ਕੇ ਹਿੱਸੇਦਾਰ ਦੀ ਹੱਤਿਆ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਵਿਅਕਤੀ ਦੀ ਮੌਤ, ਹੱਤਿਆ ਦੀ ਆਸ਼ੰਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।