18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

7 ਰੋਜ਼ਾ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਸਮਾਪਤ <br/>

ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਡਾ. ਤਰਲੋਚਨ ਸਿੰਘ)-ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ, ਬਾਬਾ ਮੋਤੀ ਰਾਮ ਮਹਿਰਾ ਦੀ ਕੁਰਬਾਨੀ ਅਤੇ ਭਾਰਤੀ ਚਿਕਿਤਸਾ ਮਿਸ਼ਨ ਦੀ 87ਵੀਂ ਵਰ੍ਹੇਗੰਢ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ, ਸੁਧਾਰ, ਲੁਧਿਆਣਾ ਵਿਖੇ ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ, ਸਲੇਮ ਟਾਬਰੀ, ਲੁਧਿਆਣਾ ਵਲੋਂ ਸਥਾਨਕ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ 7 ਰੋਜ਼ਾ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਅੱਜ ਸਮਾਪਤ ਹੋ ਗਿਆ | ਕੈਂਪ ਦੌਰਾਨ ਕਮਰ ਦਰਦ, ਰੀੜ੍ਹ ਦੀ ਹੱਡੀ ਦੀਆਂ ਸਮੱਸਿਆਵਾਂ, ਸਰਵਾਈਕਲ ਸਪਾਂਡਿਲਾਈਟਿਸ, ਜੋੜਾਂ ਦਾ ਦਰਦ, ਗਠੀਆ, ਮਾਈਗ੍ਰੇਨ, ਦਮਾ, ਸਾਹ ਦੀ ਤਕਲੀਫ਼, ਫ੍ਰੋਜ਼ਨ ਸ਼ੋਲਡਰ, ਗੋਡਿਆਂ ਦਾ ਦਰਦ, ਤਣਾਅ ਅਤੇ ਹੋਰ ਪੁਰਾਣੀਆਂ ਬਿਮਾਰੀਆਂ ਤੋਂ ਪੀੜਤ ਸੈਂਕੜਿਆਂ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਗਿਆ | ਕੈਂਪ ਵਿਚ ਗੁਰਦੁਆਰਾ ਸ਼ਹੀਦਾਂ ਦੇ ਪ੍ਰਧਾਨ ਹਰਵਿੰਦਰਪਾਲ ਸਿੰਘ ਗਿੱਲ, ਇਕਬਾਲ ਸਿੰਘ ਗਿੱਲ ਆਈ.ਪੀ.ਐਸ, ਸਰਪੰਚ ਹਰਜਿੰਦਰ ਕੌਰ ਗਿੱਲ, ਸਮਾਜ ਸੇਵੀ ਗੈਰੀ ਗਿੱਲ ਅਤੇ ਜਸਵੰਤ ਸਿੰਘ ਛਾਪਾ ਦਾ ਵਿਸ਼ੇਸ਼ ਯੋਗਦਾਨ ਰਿਹਾ | ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦੁਰ ਸੰਸਥਾ ਦੇ ਪ੍ਰਧਾਨ ਕੇ.ਕੇ. ਬਾਵਾ ਨੇ ਕਿਹਾ ਕਿ ਸਾਡੇ ਗੁਰੂਆਂ ਅਤੇ ਸਾਹਿਬਜ਼ਾਦਿਆਂ ਨੇ ਮਨੁੱਖਤਾ ਲਈ ਸ਼ਹਾਦਤ ਦਿੱਤੀ ਅਤੇ ਉਨ੍ਹਾਂ ਦੇ ਮਿਸ਼ਨ ਨੂੰ ਚੰਗੀ ਸਿਹਤ ਦੇ ਨਾਲ ਹੀ ਅੱਗੇ ਵਧਾਇਆ ਜਾ ਸਕਦਾ ਹੈ | ਹਸਪਤਾਲ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਢੀਂਗਰਾ ਨੇ ਦੱਸਿਆ ਕਿ ਐਕਿਊਪੰਕਚਰ ਚਿਕਿਤਸਾ ਬਿਨ੍ਹਾਂ ਦਵਾਈ ਅਤੇ ਬਿਨ੍ਹਾਂ ਅਪ੍ਰੇਸ਼ਨ ਦੇ ਇਲਾਜ 'ਤੇ ਆਧਾਰਿਤ ਹੈ, ਜੋ ਪੂਰੀ ਤਰ੍ਹਾਂ ਸੁਰੱਖਿਅਤ, ਪ੍ਰਾਕਿ੍ਤਿਕ ਅਤੇ ਕਿਫਾਇਤੀ ਹੈ ਅਤੇ ਸਰੀਰ 'ਤੇ ਕਿਸੇ ਵੀ ਤਰ੍ਹਾਂ ਦਾ ਨਕਾਰਾਤਮਕ ਅਸਰ ਨਹੀਂ ਪਾਂਦੀ | ਕੈਂਪ ਦੀ ਸਫਲਤਾ ਵਿਚ ਡਾ. ਰਘੁਵੀਰ ਸਿੰਘ, ਡਾ. ਬਲਜਿੰਦਰ ਸਿੰਘ ਢਿੱਲੋਂ, ਪੱਲਵੀ, ਲਖਵਿੰਦਰ ਸਿੰਘ, ਮਨੀਸ਼ਾ, ਰਵਨੀਤ ਕੌਰ, ਅਮਨਦੀਪ, ਮਹੇਸ਼, ਵੈਸ਼ਾਲੀ ਸਮੇਤ ਮੈਡੀਕਲ ਸਟਾਫ ਅਤੇ ਸਮਾਜ ਸੇਵਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ |

ਪਿਛਲੀ ਖ਼ਬਰ ਲੁਹਾਰਾ ਬੇਗੋਵਾਲ ਦੁਕਾਨਦਾਰ ਐਸੋਸੀਏਸ਼ਨ ਨੇ ਲੰਗਰ ਲਗਾਇਆ <br/> ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਵਿਖੇ ਵੀਰ ਬਾਲ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।