18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਮਾਮਾ ਭਾਣਜਾ ਜ਼ਖ਼ਮੀ <br/>

ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਪਾਲ ਨਗਰ ਵਿਚ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਮਾਮਾ ਭਾਣਜਾ ਜ਼ਖਮੀ ਹੋ ਗਏ ਹਨ | ਪੁਲਿਸ ਵਲੋਂ ਇਸ ਸਬੰਧੀ ਨਿਤਿਨ ਨੰਦ ਪੁੱਤਰ ਜੰਗ ਬਹਾਦਰ ਵਾਸੀ ਗੁਰਪਾਲ ਨਗਰ ਦੀ ਸ਼ਿਕਾਇਤ 'ਤੇ ਰਾਹੁਲ ਤਿਵਾੜੀ, ਵਿਜੇ ਤਿਵਾੜੀ, ਰਕੇਸ਼ ਤਿਵਾੜੀ, ਬਲਦੇਵ ਸਿੰਘ, ਗੁਰਚਰਨ ਸਿੰਘ ਉਰਫ ਚਰਨਾਂ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਨਾਨੇ ਨੇ ਉਸ ਨੂੰ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦੇ ਮਾਮੇ ਮੁਕੇਸ਼ ਮਿਸ਼ਰਾ ਨੂੰ ਘੇਰ ਕੇ ਖੜੇ ਹਨ, ਜਦੋਂ ਉਹ ਗੁਰਪਾਲ ਨਗਰ ਗਲੀ ਨੰਬਰ 10 ਵਿਚ ਪਹੁੰਚਿਆ ਤਾਂ ਕਥਿਤ ਦੋਸ਼ੀਆਂ ਵਲੋਂ ਉਸ ਦੇ ਮਾਮੇ ਦੀ ਕੁੱਟਮਾਰ ਕੀਤੀ ਜਾ ਰਹੀ ਸੀ, ਜਦੋਂ ਉਸ ਨੇ ਇਹਨਾਂ ਤੋਂ ਮਾਮੇ ਨੂੰ ਛਡਵਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਵਲੋਂ ਉਸ 'ਤੇ ਵੀ ਹਮਲਾ ਕਰ ਦਿੱਤਾ | ਨਿਤਿਨ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ |
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਅਮਨਦੀਪ ਸਿੰਘ ਉਰਫ ਅਮਨਾ, ਕਰਮਜੀਤ ਸਿੰਘ ਉਰਫ ਹਰਸ਼ ਅਤੇ ਸ਼ਿਵਰਾਜ ਸ਼ਰਮਾ ਵਾਸੀ ਸਾਹਨੇਵਾਲ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਅੱਠ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ |
ਮੋਟਰਸਾਈਕਲ ਚੋਰੀ
ਸਥਾਨਕਜੈਸੀਸ ਸੈਕਰਡ ਆਰ ਸਕੂਲ ਸਾਊਥ ਸਿਟੀ ਦੇ ਬਾਹਰੋਂ ਚੋਰਾਂ ਵਲੋਂ ਰਿਤੇਕ ਮੋਰੀਆ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਸਥਾਨਕ ਕੈਲਾਸ਼ ਨਗਰ ਤੋਂ ਵੀ ਚੋਰਾਂ ਵਲੋਂ ਧਰਮਪਾਲ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ |
ਫ਼ੈਕਟਰੀ ਵਿਚ ਚੋਰੀ ਕਰਨ ਦੇ ਮਾਮਲੇ ਵਿਚ ਇਕ ਕਾਬੂ
ਪੁਲਿਸ ਨੇ ਗਗਨਦੀਪ ਸਿੰਘ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ 'ਤੇ ਤਰੁਣ ਕਪੂਰ ਉਰਫ ਲੱਕੀ ਵਾਸੀ ਸਿਟੀ ਇਨਕਲੇਵ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸ ਦੇ ਸਾਥੀ ਅਰਸ਼ਦੀਪ ਉਰਫ ਅਰਸ਼ਾ ਅਤੇ ਜੱਸੂ ਲਵਦੀਪ ਅਤੇ ਸੋਮਨ ਵਾਸੀ ਜਗਰਾਉਂ ਅਜੇ ਫ਼ਰਾਰ ਹਨ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉੱਤੇ ਉਸ ਦੀ ਹੌਜ਼ਰੀ ਵਿਚੋਂ ਸਾਮਾਨ ਚੋਰੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਬਾਕੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ |
ਸ਼ੱਕੀ ਹਾਲਾਤ ਵਿਚ ਨਾਬਾਲਗ ਲਾਪਤਾ
ਸਥਾਨਕ ਗੁਰੂ ਅਰਜਨ ਦੇਵ ਨਗਰ ਤੋਂ ਸ਼ੱਕੀ ਹਾਲਾਤ ਵਿਚ ਨਾਬਾਲਗ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਲੜਕੀ ਦੇ ਪਿਤਾ ਮਨਜੀਤ ਸਿੰਘ ਦੀ ਸ਼ਿਕਾਇਤ 'ਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ਼ਹੀਦੀ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਭਰਾ ਦੇ ਘਰੋਂ ਗਹਿਣੇ ਚੋਰੀ ਕਰਨ ਵਾਲੀ ਭੈਣ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।