19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਕਾਬੂ, ਲੱਖਾਂ ਰੁਪਏ ਮੁੱਲ ਦੇ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ <br/>

ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚ ਲੱਖਾਂ ਰੁਪਏ ਮੁੱਲ ਦੇ ਮੋਬਾਈਲਾਂ ਅਤੇ ਸਮਾਨ ਬਰਾਮਦ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਅਮਨਦੀਪ ਸਿੰਘ ਬਰਾੜ ਅਤੇ ਬੇਅੰਤ ਜੁਨੇਜਾ, ਏ.ਸੀ.ਪੀ. ਸਪੈਸ਼ਲ ਸੈਲ ਨੇ ਦੱਸਿਆ ਕਿ ਥਾਣਾ ਟਿੱਬਾ ਲੁਧਿਆਣਾ ਦੇ ਇਲਾਕੇ ਵਿਚੋਂ ਤਿੰਨ ਦੋਸ਼ੀਆਂ ਰਾਜ ਕੁਮਾਰ ਉਰਫ਼ ਰਾਜਾ, ਅਬਦੁਲ ਕਲਾਮ ਅਤੇ ਸੰਦੀਪ ਕੁਮਾਰ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਖੋਹ ਕੀਤੇ 25 ਮੋਬਾਈਲ ਫ਼ੋਨ, 2 ਦਾਤਰ ਅਤੇ 3 ਖੋਹ ਕੀਤੀਆਂ ਮੋਟਰਸਾਈਕਲਾਂ (ਸਪਲੈਂਡਰ) ਬਰਾਮਦ ਕੀਤੀਆਂ ਗਈਆਂ¢ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਥਾਣਾ ਟਿੱਬਾ ਲੁਧਿਆਣਾ ਵਿਚ ਦਰਜ ਕਰ ਲਿਆ ਹੈ ਗਿ੍ਫ਼ਤਾਰ ਕੀਤੇ ਇਹਨਾਂ ਕਥਿਤ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ¢ ਰਿਮਾਂਡ ਦÏਰਾਨ ਹੋਰ 2 ਖੋਹ ਕੀਤੀਆਂ ਮੋਟਰਸਾਈਕਲਾਂ ਵੀ ਬਰਾਮਦ ਹੋਈਆਂ¢ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਲੁੱਟ ਖੋਹ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਰਗਰਮ ਸਨ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਨਗਰ ਸੁਧਾਰ ਟਰੱਸਟ ਵਲੋਂ ਸੰਗਤ ਦਰਸ਼ਨ ਕੈਂਪ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ਼ਹੀਦੀ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।