24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਪ੍ਰੀਤ ਸਿੰਘ ਬੱਬਲ ਦੀ ਪਹਿਲ 'ਤੇ ਹੀਰੋ ਬੇਕਰੀ ਚੌਕ ਬਣਿਆ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਚੌਕ

ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹੀਦੀ ਦਿਵਸ ਨੰੂ ਸਮਰਪਿਤ ਇਕ ਮਹੱਤਵਪੂਰਨ ਫ਼ੈਸਲੇ ਤਹਿਤ ਨਗਰ ਨਿਗਮ ਦੀ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਹੀਰੋ ਬੇਕਰੀ ਚੌਕ ਦਾ ਨਾਮ ਬਦਲ ਕੇ ਜੀ.ਟੀ.ਬੀ. (ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਚੌਕ) ਰੱਖਣ ਦੇ ਪ੍ਰਸਤਾਵ ਨੰੂ ਮਨਜ਼ੂਰੀ ਦੇ ਦਿੱਤੀ ਗਈ | ਇਹ ਪ੍ਰਸਤਾਵ ਕੌਂਸਲਰ ਗੁਰਪ੍ਰੀਤ ਸਿੰਘ ਬੱਬਲ ਦੇ ਲਗਾਤਾਰ ਯਤਨਾਂ ਨਾਲ ਹਾਊਸ ਵਿਚ ਰੱਖਿਆ ਗਿਆ, ਜਿਸ ਨੰੂ ਮਨਜ਼ੂਰੀ ਮਿਲੀ | ਇਸ ਮੌਕੇ ਗੁਰਪ੍ਰੀਤ ਸਿੰਘ ਬੱਬਲ ਨੇ ਨਗਰ ਨਿਗਮ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਚੱਲ ਰਹੇ ਸ਼ਹੀਦੀ ਦਿਵਸ ਨੰੂ ਸਮਰਪਿਤ ਇਕ ਸ਼ਰਧਾਂਜਲੀ ਹੈ |

ਪਿਛਲੀ ਖ਼ਬਰ ਬੱਸ ਅੱਡੇ ਦੇ ਅਧਿਕਾਰੀਆਂ ਦੀ ਲਾਪ੍ਰਵਾਹੀ <br/> ਅਗਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।