24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਲੜੀਵਾਰ ਲੱਗੇ ਖ਼ੂਨਦਾਨ ਕੈਂਪਾਂ 'ਚ ਹਜ਼ਾਰਾਂ ਲੋਕਾਂ ਨੇ ਕੀਤਾ ਖ਼ੂਨਦਾਨ-ਬੈਂਸ <br/>

ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਜਤਿੰਦਰ ਭੰਬੀ)- ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹਲਕਾ ਆਤਮ ਨਗਰ ਅਤੇ ਦੱਖਣੀ ਹਲਕੇ 'ਚ ਲੜੀਵਾਰ ਖ਼ੂਨਦਾਨ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਵਲੋਂ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਖ਼ੂਨਦਾਨ ਕਰਨ ਵਾਲਿਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹਨਾਂ ਕੈਂਪਾਂ ਰਾਹੀਂ ਇਕੱਠਾ ਕੀਤਾ ਖ਼ੂਨ ਕਿਸੇ ਜ਼ਰੂਰਤਮੰਦ ਦੀ ਲੋੜ ਨੂੰ ਪੂਰਾ ਕਰੇਗਾ | ਬੈਂਸ ਨੇ ਕਿਹਾ ਕਿ ਆਤਮ ਨਗਰ ਹਲਕੇ ਵਿਚ ਲੜੀਵਾਰ ਲੱਗ ਰਹੇ ਖ਼ੂਨਦਾਨ ਕੈਂਪ ਦਾ ਅੰਤਿਮ ਪੜਾਅ ਅਤੇ ਸਮਾਪਤੀ 28 ਦਸੰਬਰ ਨੂੰ ਗੁਰੂ ਨਾਨਕ ਹਾਈ ਸਕੂਲ ਜਨਤਾ ਨਗਰ ਵਿਖੇ ਹੋਵੇਗੀ, ਜਿੱਥੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ਉਨ੍ਹਾਂ ਅੱਗੇ ਦੱਸਿਆ ਕਿ 28 ਦਸੰਬਰ ਨੂੰ ਦੱਖਣੀ ਹਲਕੇ ਵਿਚ ਬਾਬਾ ਨਾਮਦੇਵ ਗੁਰਦੁਆਰਾ ਸਾਹਿਬ ਗੱਦਰੀ ਰੋਡ ਵਿਖੇ ਵੀ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ਦੱਖਣੀ ਹਲਕੇ ਵਿਚ ਲੜੀਵਾਰ ਲੱਗ ਰਹੇ ਖ਼ੂਨਦਾਨ ਕੈਂਪ ਦਾ ਅੰਤਿਮ ਪੜਾਅ ਅਤੇ ਸਮਾਪਤੀ 4 ਜਨਵਰੀ ਨੂੰ ਹੋਵੇਗੀ | ਉਨ੍ਹਾਂ ਕਿਹਾ ਕਿ ਐਤਵਾਰ ਨੂੰ ਲੱਗਣ ਵਾਲੇ ਖ਼ੂਨਦਾਨ ਕੈਂਪ ਵਿਚ ਵੱਧ ਚੜ੍ਹ ਕੇ ਖ਼ੂਨਦਾਨ ਕਰਨਾ ਚਾਹੀਦਾ ਹੈ | ਇਸ ਮੌਕੇ ਬਲਦੇਵ ਪ੍ਰਧਾਨ, ਰਜੇਸ਼ ਖੋਖਰ, ਕੌਂਸਲਰ ਸੁਖਦੇਵ ਸਿੰਘ ਸ਼ੀਰਾ, ਬਲਾਕ ਪ੍ਰਧਾਨ ਬਲਜੀਤ ਸਿੰਘ ਗਿਆਸਪੁਰਾ, ਰਵਿੰਦਰ ਸਿੰਘ ਕਲੇਰ ਅਮਰੀਕ ਸਿੰਘ ਗੋਗੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ਮੌਕੇ ਗੂੰਜਿਆ ਗ਼ਦਰੀ ਸ਼ਹੀਦਾਂ ਦੇ ਅਧੂਰੇ ਮਿਸ਼ਨ ਨੂੰ ਪੂਰਾ ਕਰਨ ਦਾ ਹੋਕਾ <br/> ਅਗਲੀ ਖ਼ਬਰ ਬੱਸ ਅੱਡੇ ਦੇ ਅਧਿਕਾਰੀਆਂ ਦੀ ਲਾਪ੍ਰਵਾਹੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।