26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੁਖਬੀਰ ਸਿੰਘ ਬਾਦਲ ਵਲੋਂ ਮੁਹਾਲੀ ਵਿਖੇ ਦੋ ਵੱਖ-ਵੱਖ ਸਮਾਗਮਾਂ 'ਚ ਸ਼ਮੂਲੀਅਤ

ਮੁਹਾਲੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਏ ਸਮਾਗਮ ਦੌਰਾਨ ਪਹੁੰਚੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਤੇ ਹੋਰ | ਅਜੀਤ ਤਸਵੀਰ <br/> 02-06-2025
ਐੱਸ. ਏ. ਐੱਸ. ਨਗਰ, 1 ਜੂਨ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੰਘੇ ਕੁਝ ਸਮੇਂ ਦੌਰਾਨ ਮੁਹਾਲੀ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰ ਵਿਚ ਵੱਖ-ਵੱਖ ਨਿੱਜੀ ਅਤੇ ਹੋਰ ਪਾਰਟੀ ਸਮਾਗਮਾਂ 'ਚ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ | ਐਤਵਾਰ ਨੂੰ ਵੀ ਸੁਖਬੀਰ ਸਿੰਘ ਬਾਦਲ ਮੁਹਾਲੀ ਦੇ ਸੈਕਟਰ 69 ਤੇ 70 ਵਿਚਲੇ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਏ ਗਏ ਦੋ ਵੱਖ-ਵੱਖ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ ਪਹੁੰਚੇ ਸਨ | ਇਸ ਮੌਕੇ ਜਿਥੇ ਉਨ੍ਹਾਂ ਨਾਲ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਤੇ ਹੋਰ ਆਗੂ ਵੀ ਮੌਜੂਦ ਸਨ | ਇਸ ਮੌਕੇ ਗੈਰ ਰਸਮੀ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਜਿਸ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਇੰਸਟੀਟਿਊਟ ਮੁਹਾਲੀ ਤੋਂ ਸਿਖਲਾਈ ਲੈ ਕੇ ਨੌਜਵਾਨ ਫੌਜ 'ਚ ਵੱਡੇ ਅਫ਼ਸਰ ਬਣ ਰਹੇ ਹਨ, ਇਹ ਇੰਸਟੀਟਿਊਟ ਵੀ ਸਵ: ਸ. ਪ੍ਰਕਾਸ਼ ਸਿੰਘ ਬਾਦਲ ਦੀ ਹੀ ਦੇਣ ਹੈ ਅਤੇ ਇਸ ਤੋਂ ਇਲਾਵਾ ਮੁਹਾਲੀ ਵਿਚਲਾ ਕੌਮਾਂਤਰੀ ਏਅਰਪੋਰਟ ਤੇ ਮੁਹਾਲੀ ਜ਼ਿਲ੍ਹੇ ਵਿਚ ਹੋਏ ਵਿਕਾਸ ਕਾਰਜਾਂ ਦੀ ਨੀਂਹ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਹੀ ਰੱਖੀ ਸੀ | ਉਨ੍ਹਾਂ ਕਿਹਾ ਕਿ ਭਵਿੱਖ 'ਚ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੁੜ ਸੱਤਾ ਵਿਚ ਆਵੇਗੀ ਤਾਂ ਮੁਹਾਲੀ ਸ਼ਹਿਰ ਸਮੇਤ ਸੂਬੇ 'ਚ ਇਤਿਹਾਸਿਕ ਵਿਕਾਸ ਕਾਰਜ ਕੀਤੇ ਜਾਣਗੇ | ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਮੁਹਾਲੀ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡਾਂ ਦੇ ਲੋਕ ਆਮ ਤੌਰ 'ਤੇ ਇਹ ਗੱਲ ਕਹਿੰਦੇ ਹਨ ਕਿ ਉਨ੍ਹਾਂ ਦੇ ਇਲਾਕੇ 'ਚ ਰੁਜ਼ਗਾਰ ਪੈਦਾ ਕਰਨ ਅਤੇ ਉਨ੍ਹਾਂ ਦੀਆਂ ਜ਼ਮੀਨਾਂ ਦੇ ਭਾਅ ਵਧਾਉਣ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਯੋਗਦਾਨ ਉਹ ਕਦੇ ਨਹੀਂ ਭੁੱਲ ਸਕਦੇ | ਇਸ ਮੌਕੇ ਕਮਲਜੀਤ ਸਿੰਘ ਰੂਬੀ, ਕੁਲਦੀਪ ਕੌਰ ਕੰਗ, ਹਰਮਨਪ੍ਰੀਤ ਸਿੰਘ ਪਿ੍ੰਸ, ਮਨਜੀਤ ਸਿੰਘ ਮਾਨ, ਪ੍ਰਦੀਪ ਸਿੰਘ ਭਾਰਜ, ਰਵਿੰਦਰ ਸਿੰਘ ਖੇੜਾ, ਪਰਮਜੀਤ ਸਿੰਘ ਗਿੱਲ, ਹਰਿੰਦਰ ਸਿੰਘ ਨੰਬਰਦਾਰ ਸੁੱਖਗੜ੍ਹ, ਗੁਰਪ੍ਰੀਤ ਸਿੰਘ ਤੰਗੋਰੀ, ਵਲਜੀਤ ਸਿੰਘ ਦੈੜੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਸੰਵਿਧਾਨ ਬਚਾਓ ਰੈਲੀ' ਦੀ ਸਫਲਤਾ ਲਈ ਮੁਹਾਲੀ ਵਾਸੀਆਂ ਦਾ ਧੰਨਵਾਦ-ਸਿੱਧੂ ਅਗਲੀ ਖ਼ਬਰ ਉੱਘੇ ਸਿੱਖ ਵਿਦਵਾਨ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।