26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਵ. ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੂੰ ਸ਼ਰਧਾਂਜਲੀਆਂ ਭੇਟ <br/>

ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨਮਿਤ ਅੰਤਿਮ ਅਰਦਾਸ 'ਚ ਸ਼ਾਮਿਲ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ | ਨਾਲ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕਰਨੈਲ ਸਿੰਘ ਪੀਰਮੁਹੰਮਦ, ਕੁਲਵੰਤ ਸਿੰਘ ਮੰਨਣ, ਸ਼ਿਵਕੰਵਰ ਸਿੰਘ ਸੰਧੂ ਤੇ ਹੋਰ | ਤਸਵੀਰਾਂ : ਜੀ. ਪੀ. ਸਿੰਘ <br/> 02-06-2025
ਜਲੰਧਰ, 1 ਜੂਨ (ਜਸਪਾਲ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਹੋਈ | ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਮੱਖਣ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰਮੁਹੰਮਦ) ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਜਿਥੇ ਇਕ ਕਾਬਲ ਵਕੀਲ ਸਨ, ਉੱਥੇ ਪੰਥਕ ਸਫਾਂ ਅੰਦਰ ਵੀ ਇਕ ਸਤਿਕਾਰਤ ਸ਼ਖ਼ਸੀਅਤ ਸਨ ਤੇ ਉਨ੍ਹਾਂ ਦੇ ਇਸ ਤਰ੍ਹਾਂ ਛੋਟੀ ਉਮਰ 'ਚ ਹੀ ਤੁਰ ਜਾਣ ਨਾਲ ਪੰਥ ਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ | ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦੇ ਗ੍ਰਹਿ ਵਿਖੇ ਪੁੱਜੇ ਕੇ ਉਨ੍ਹਾਂ ਦੇ ਪਿਤਾ ਕੁਲਦੀਪ ਸਿੰਘ ਢੀਂਗਰਾ ਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਅੰਤਿਮ ਅਰਦਾਸ 'ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦੇ ਵੱਡੇ ਬੇਟੇ ਭਾਈ ਈਸ਼ਰ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਆਗੂ ਕੰਵਰਚੜਤ ਸਿੰਘ, ਭਾਈ ਗਗਨਦੀਪ ਸਿੰਘ ਰਿਆੜ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਜਗਰੂਪ ਸਿੰਘ ਚੀਮਾ, ਡਾ. ਕਾਰਜ ਸਿੰਘ, ਗੁਰਮੁੱਖ ਸਿੰਘ ਸੰਧੂ, ਸੁਖਵਿੰਦਰ ਸਿੰਘ ਦੀਨਾ ਨਗਰ, ਪਰਮਜੀਤ ਸਿੰਘ ਤਨੇਲ, ਬਲਬੀਰ ਸਿੰਘ ਫੁਗਲਾਣਾ, ਭਾਈ ਕੁਲਬੀਰ ਸਿੰਘ ਬੜਾ ਪਿੰਡ, ਜਸਬੀਰ ਸਿੰਘ ਖਡੂਰ, ਸ਼ਮਸੇਰ ਸਿੰਘ ਚੀਮਾ, ਸ਼ਿਵਕਵਰ ਸਿੰਘ ਸੰਧੂ, ਅਵਨਿੰਦਰ ਸਿੰਘ ਮਿੰਟੂ, ਐਚ. ਐਸ. ਬਾਵਾ, ਜਥੇਦਾਰ ਗੁਰਜੀਤ ਸਿੰਘ ਤਲਵੰਡੀ, ਅਵਾਜ਼-ਏ-ਕੌਮ ਦੇ ਮੁਖੀ ਭਾਈ ਹਰਜਿੰਦਰ ਸਿੰਘ ਜਿੰਦਾ, ਪਰਮਿੰਦਰ ਸਿੰਘ ਖ਼ਾਲਸਾ, ਦਮਦਮੀ ਟਕਸਾਲ ਦੇ ਬੁਲਾਰੇ ਭਾਈ ਸੁਖਦੇਵ ਸਿੰਘ, ਨਾਗਰ ਸਿੰਘ ਗਿੱਲ, ਕੁਲਦੀਪ ਸਿੰਘ ਢੀਂਗਰਾ, ਸੁਖਮਿੰਦਰ ਸਿੰਘ ਰਾਜਪਾਲ, ਜਤਿੰਦਰਪਾਲ ਸਿੰਘ ਮਝੈਲ, ਗੁਰਨਾਮ ਸਿੰਘ ਸੈਣੀ, ਚਰਨਦੀਪ ਸਿੰਘ ਹੈਪੀ, ਮਨਜੀਤ ਸਿੰਘ ਕਰਤਾਰਪੁਰ, ਬਿ੍ਜ ਮੋਹਨ ਪੁਰੀ ਆਦਿ ਆਗੂਆਂ ਨੇ ਪਰਮਿੰਦਰ ਸਿੰਘ ਢੀਂਗਰਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੌੜੀ ਬੁੱਢਾ ਦਲ ਵਲੋਂ ਭਾਈ ਹਰਜੀਤ ਸਿੰਘ ਜਲੰਧਰ, ਅਜੀਤ ਸਿੰਘ ਨਾਢਾ ਸਾਹਿਬ, ਫੈਡਰੇਸ਼ਨ ਆਗੂ ਜੋਗਿੰਦਰ ਸਿੰਘ ਜੋਗੀ, ਰਣਜੀਤ ਸਿੰਘ ਰਾਣਾ, ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ, ਐਡਵੋਕੇਟ ਕਰਮਪਾਲ ਸਿੰਘ ਗਿੱਲ, ਐਡਵੋਕੇਟ ਜੀ. ਐਸ. ਪਰੂਥੀ, ਅਜੀਤ ਸਿੰਘ ਸਰਹੱਦੀ ਤੇ ਹੋਰ ਸ਼ਖ਼ੀਅਤਾਂ ਵੀ ਮੌਜੂਦ ਸਨ | ਇਸ ਮੌਕੇ ਡਾ. ਰਮਨਦੀਪ ਕੌਰ ਢੀਂਗਰਾ ਦਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਪੰਥਕ ਜਥੇਬੰਦੀਆਂ ਦੀ ਤਰਫੋਂ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਵਲੋਂ ਸਨਮਾਨ ਕੀਤਾ |

ਪਿਛਲੀ ਖ਼ਬਰ ਪੀ. ਜੀ. ਆਈ. ਦੇ ਫਿਜ਼ੀਓਥੈਰੇਪਿਸਟ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪੈਰਾ ਖਿਡਾਰੀਆਂ ਨੂੰ ਖੇਡ ਉਪਕਰਨ ਸੌਂਪੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।